ਅਮਰੀਕਾ 'ਚ ਲਾਪਤਾ ਭਾਰਤੀ ਵਿਅਕਤੀ ਦੀ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

Wednesday, Mar 26, 2025 - 09:53 AM (IST)

ਅਮਰੀਕਾ 'ਚ ਲਾਪਤਾ ਭਾਰਤੀ ਵਿਅਕਤੀ ਦੀ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਤੋਂ ਇਕ ਵਾਰ ਫਿਰ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਰਾਜ ਦੇ ਸ਼ਹਿਰ ਪ੍ਰਿੰਸਟਨ ਵਿੱਚ ਬੀਤੇ ਐਤਵਾਰ ਨੂੰ ਲਾਪਤਾ ਹੋਏ ਭਾਰਤੀ ਮੂਲ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸਥਾਨਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਨੂੰ ਸ਼ੱਕ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਭਾਰਤ ਦੇ ਆਂਧਰਾ ਪ੍ਰਦੇਸ਼ ਰਾਜ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਗੁਡੀਵਾੜਾ ਦਾ ਰਹਿਣ ਵਾਲਾ ਸੀ। ਜਿਸ ਦਾ ਨਾਂ ਅਭਿਸ਼ੇਕ ਕੋਲੀ (30) ਦੱਸਿਆ ਗਿਆ ਹੈ। ਜੋ ਆਪਣੀ ਪਤਨੀ ਨਾਲ ਪਹਿਲੇ ਅਮਰੀਕਾ ਦੇ ਫੀਨਿਕਸ ਵਿੱਚ ਰਹਿੰਦਾ ਸੀ।

ਮ੍ਰਿਤਕ ਅਭਿਸ਼ੇਕ ਕੋਲੀ ਦੇ ਵਿਆਹ ਨੂੰ ਸਿਰਫ਼ ਇੱਕ ਸਾਲ ਹੋਇਆ ਸੀ। ਹਾਲ ਹੀ ਵਿੱਚ ਉਹ ਟੈਕਸਾਸ ਰਾਜ ਦੇ ਸ਼ਹਿਰ ਪ੍ਰਿੰਸਟਨ ਚਲਾ ਗਿਆ ਸੀ। ਅਭਿਸ਼ੇਕ ਦੇ ਜੁੜਵਾਂ ਭਰਾ ਅਰਵਿੰਦ ਕੋਲੀ ਨੇ ਦੱਸਿਆ ਕਿ ਉਹ ਪਿਛਲੇ ਛੇ ਕੁ ਮਹੀਨਿਆਂ ਤੋਂ ਬੇਰੁਜ਼ਗਾਰੀ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਕਾਰਨ ਗੰਭੀਰ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਿਹਾ ਸੀ। ਹਾਲਾਂਕਿ ਲੰਘੇ ਐਤਵਾਰ ਤੋਂ ਲਾਪਤਾ ਹੋਣ ਤੋਂ ਬਾਅਦ ਸਥਾਨਕ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। 

ਪੜ੍ਹੋ ਇਹ ਅਹਿਮ ਖ਼ਬਰ-Canada ਦੀਆਂ ਸੰਘੀ ਚੋਣਾਂ 'ਚ ਪੰਜਾਬੀ ਨਿਭਾਉਣਗੇ ਅਹਿਮ ਭੂਮਿਕਾ

ਪੁਲਸ ਨੂੰ ਉਸ ਦੀ ਲਾਸ਼ ਉਸ ਨੂੰ ਇਕ ਨਦੀ ਵਿੱਚੋਂ ਮਿਲੀ ਹੈ। ਮ੍ਰਿਤਕ ਅਭਿਸ਼ੇਕ ਦੇ ਭਰਾ ਅਰਵਿੰਦ ਨੇ ਕਿਹਾ ਕਿ ਗੌਫੰਡਮੀ ਨਾਮਕ ਇੱਕ ਐਨ.ਜੀ.ੳ ਦੀ ਸਹਾਇਤਾ ਦੇ ਨਾਲ ਅਭਿਸ਼ੇਕ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਅਤੇ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨ ਲਈ ਦਾਨ ਇਕੱਠਾ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ 24 ਘੰਟਿਆਂ ਵਿੱਚ 59 ਹਜ਼ਾਰ ਡਾਲਰ ਇਕੱਠੇ ਕੀਤੇ ਗਏ। ਅਰਵਿੰਦ ਨੇ ਕਿਹਾ ਕਿ ਅਮਰੀਕਾ ਵਿੱਚ ਤੇਲਗੂ ਭਾਈਚਾਰਾ ਉਸ ਦੀ ਲਾਸ਼ ਭਾਰਤ ਪਹੁੰਚਾਉਣ ਲਈ ਵਿੱਤੀ ਸਹਾਇਤਾ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News