ਅਮਰੀਕਾ 'ਚ ਲਾਪਤਾ 25 ਸਾਲਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ

Tuesday, Apr 09, 2024 - 09:45 AM (IST)

ਅਮਰੀਕਾ 'ਚ ਲਾਪਤਾ 25 ਸਾਲਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ

ਨਿਊਯਾਰਕ (ਏਜੰਸੀ)- ਪਿਛਲੇ ਮਹੀਨੇ ਤੋਂ ਲਾਪਤਾ 25 ਸਾਲਾ ਇਕ ਭਾਰਤੀ ਵਿਦਿਆਰਥੀ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਸ਼ਹਿਰ ਵਿੱਚ ਮਿਲੀ ਹੈ, ਜੋ ਕਿ ਇੱਕ ਹਫ਼ਤੇ ਦੇ ਅੰਦਰ ਦੂਜੀ ਮੌਤ ਹੈ, ਕਿਉਂਕਿ ਭਾਈਚਾਰਾ ਅਜਿਹੀਆਂ ਤ੍ਰਾਸਦੀਆਂ ਨਾਲ ਜੂਝ ਰਿਹਾ ਹੈ। ਹੈਦਰਾਬਾਦ ਦੇ ਨਚਾਰਮ  ਦੇ ਰਹਿਣ ਵਾਲੇ ਮੁਹੰਮਦ ਅਬਦੁਲ ਅਰਫਾਤ ਪਿਛਲੇ ਸਾਲ ਮਈ ਵਿੱਚ ਕਲੀਵਲੈਂਡ ਯੂਨੀਵਰਸਿਟੀ ਤੋਂ IT ਵਿੱਚ ਮਾਸਟਰਜ਼ ਕਰਨ ਲਈ ਅਮਰੀਕਾ ਆਇਆ ਸੀ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ, "ਇਹ ਜਾਣ ਕੇ ਦੁਖੀ ਹਾਂ ਕਿ ਮੁਹੰਮਦ ਅਬਦੁਲ ਅਰਫਾਤ, ਜਿਸ ਲਈ ਖੋਜ ਮੁਹਿੰਮ ਚਲਾਈ ਜਾ ਰਹੀ ਸੀ, ਕਲੀਵਲੈਂਡ, ਓਹੀਓ ਵਿਚ ਮ੍ਰਿਤਕ ਪਾਇਆ ਗਿਆ।"

ਇਹ ਵੀ ਪੜ੍ਹੋ:US 'ਚ ਲਾਪਤਾ ਭਾਰਤੀ ਵਿਦਿਆਰਥੀ ਦਾ ਨਹੀਂ ਮਿਲਿਆ ਕੋਈ ਸੁਰਾਗ, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ

PunjabKesari

ਅਰਫਾਤ ਦੇ ਪਰਿਵਾਰ ਨਾਲ "ਡੂੰਘੀ ਹਮਦਰਦੀ" ਜਤਾਉਂਦੇ ਹੋਏ ਵਣਜ ਦੂਤਘਰ ਨੇ ਕਿਹਾ ਕਿ ਉਹ ਉਸਦੀ ਮੌਤ ਦੀ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਸਥਾਨਕ ਏਜੰਸੀਆਂ ਦੇ ਸੰਪਰਕ ਵਿੱਚ ਹੈ। ਵਣਜ ਦੂਤਘਰ ਨੇ ਅੱਗੇ ਕਿਹਾ, 'ਅਸੀਂ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਜਾਣ ਲਈ ਦੁਖੀ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਾਂ।' ਪਿਛਲੇ ਮਹੀਨੇ, ਵਣਜ ਦੂਤਘਰ ਨੇ ਕਿਹਾ ਸੀ ਕਿ ਉਹ ਭਾਰਤੀ ਵਿਦਿਆਰਥੀ ਦਾ ਪਤਾ ਲਗਾਉਣ ਲਈ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਮੋਹਲੇਧਾਰ ਮੀਂਹ ਮਗਰੋਂ ਆਇਆ ਹੜ੍ਹ, ਕਈ ਘਰਾਂ ਨੂੰ ਪੁੱਜਾ ਨੁਕਸਾਨ

PunjabKesari

ਅਰਫਾਤ ਦੇ ਪਿਤਾ ਮੁਹੰਮਦ ਸਲੀਮ ਨੇ ਕਿਹਾ ਸੀ ਕਿ ਅਰਫਾਤ ਨੇ ਆਖਰੀ ਵਾਰ 7 ਮਾਰਚ ਨੂੰ ਉਨ੍ਹਾਂ ਨਾਲ ਗੱਲ ਕੀਤੀ ਸੀ ਅਤੇ ਉਦੋਂ ਤੋਂ ਉਹ ਆਪਣੇ ਪਰਿਵਾਰ ਨਾਲ ਸੰਪਰਕ ਵਿੱਚ ਨਹੀਂ ਹੈ। ਉਸ ਦਾ ਮੋਬਾਈਲ ਫੋਨ ਵੀ ਬੰਦ ਹੈ। ਵਣਜ ਦੂਤਘਰ ਨੇ ਕਿਹਾ ਸੀ, "ਅਸੀਂ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਲੱਭਿਆ ਜਾ ਸਕੇ।" ਅਮਰੀਕਾ ਵਿੱਚ ਅਰਫਾਤ ਦੇ ਰੂਮਮੇਟਸ ਨੇ ਉਸ ਦੇ ਪਿਤਾ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਕਲੀਵਲੈਂਡ ਪੁਲਸ ਕੋਲ ਗੁੰਮਸ਼ੁਦਾ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ: ਪਾਕਿ ਨੇ ਕਿਹਾ- ਪਾਕਿ ’ਚ ਅੱਤਵਾਦੀਆਂ ਦੀ ਮੌਤ ਦੇ ਪਿੱਛੇ ਭਾਰਤ ਦਾ ਹੱਥ, ਇਹ ਰਾਜਨਾਥ ਦੇ ਬਿਆਨ ਤੋਂ ਸਾਫ਼

ਹਾਲਾਂਕਿ, 19 ਮਾਰਚ ਨੂੰ ਅਰਫਾਤ ਦੇ ਪਰਿਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜਿਸਨੇ ਦਾਅਵਾ ਕੀਤਾ ਕਿ ਅਰਫਾਤ ਨੂੰ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਵੇਚਣ ਵਾਲੇ ਇੱਕ ਗਿਰੋਹ ਨੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ "ਛੱਡਣ" ਲਈ 1200 ਅਮਰੀਕੀ ਡਾਲਰ ਦੀ ਮੰਗ ਕੀਤੀ ਸੀ। ਉਸ ਦੇ ਪਿਤਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਫਿਰੌਤੀ ਦਾ ਭੁਗਤਾਨ ਨਾ ਕਰਨ 'ਤੇ ਅਰਫਾਤ ਦੇ ਗੁਰਦੇ ਵੇਚਣ ਦੀ ਧਮਕੀ ਵੀ ਦਿੱਤੀ ਸੀ। ਜਦੋਂ ਮੈਂ ਫੋਨ ਕਰਨ ਵਾਲੇ ਨੂੰ ਮੇਰੇ ਬੇਟੇ ਨਾਲ ਗੱਲ ਕਰਨ ਲਈ ਕਿਹਾ ਤਾਂ  ਉਸ ਨੇ ਇਨਕਾਰ ਕਰ ਦਿੱਤ। ਇੱਥੇ ਦੱਸ ਦੇਈਏ ਕਿ ਪਿਛਲੇ ਹਫ਼ਤੇ ਓਹੀਓ ਵਿੱਚ ਇੱਕ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਗੱਡੇ ਦੀ ਮੌਤ ਹੋ ਗਈ ਸੀ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ 'ਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News