ਦੁਖ਼ਦਾਈ ਖ਼ਬਰ: ਕੈਨੇਡਾ 'ਚ ਲਾਪਤਾ ਹੋਈ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮਿਲੀ ਲਾਸ਼
Saturday, Dec 10, 2022 - 11:22 AM (IST)
ਸਰੀ- ਬੀਤੇ ਕਈ ਦਿਨਾਂ ਤੋਂ ਲਾਪਤਾ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਹੈ। ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। RCMP ਮੁਤਾਬਕ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ਵਿਚ ਇਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ ਅਤੇ ਹੁਣ ਪੁਸ਼ਟੀ ਹੋਈ ਕਿ ਇਹ ਮ੍ਰਿਤਕ ਦੇਹ ਸਰੀ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਦੀ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ
ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾਲ ਮਿਲਣ 'ਤੇ ਉਦੋਂ ਤੋਂ ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਇਸ ਮਾਮਲੇ ਵਿਚ ਪੁਲਸ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਸੀ। ਪੁਲਸ ਦਾ ਕਹਿਣਾ ਹੈ ਕਿ ਜਸਵੀਰ ਦੀ ਮੌਤ ਦੇ ਮਾਮਲੇ ਵਿੱਚ ਕੁਝ ਵੀ ਅਪਰਾਧਿਕ ਨਹੀਂ ਲੱਗ ਰਿਹਾ ਹੈ।
ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਆਸਟ੍ਰੇਲੀਆ 'ਚ ਵਾਪਰੇ ਕਾਰ ਹਾਦਸੇ 'ਚ ਪੰਜਾਬੀ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ