ਐੱਮ. ਐੱਲ. ਏ. ਮਨਜੀਤ ਸਿੰਘ ਬਿਲਾਸਪੁਰ ਦਾ ਫਰਿਜ਼ਨੋ ਵਿਖੇ ਹੋਇਆ ਨਿੱਘਾ ਸਵਾਗਤ

Sunday, Aug 17, 2025 - 05:42 AM (IST)

ਐੱਮ. ਐੱਲ. ਏ. ਮਨਜੀਤ ਸਿੰਘ ਬਿਲਾਸਪੁਰ ਦਾ ਫਰਿਜ਼ਨੋ ਵਿਖੇ ਹੋਇਆ ਨਿੱਘਾ ਸਵਾਗਤ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ) : ਹਲਕਾ ਨਿਹਾਲ ਸਿੰਘ ਵਾਲਾ ਦੇ ਐੱਮ. ਐੱਲ. ਏ. ਸ. ਮਨਜੀਤ ਸਿੰਘ ਬਿਲਾਸਪੁਰ ਇਸ ਸਮੇਂ ਅਮਰੀਕਾ ਦੌਰੇ ‘ਤੇ ਹਨ। ਉਹਨਾਂ ਦੇ ਸਨਮਾਨ ਵਿੱਚ ਫਰਿਜ਼ਨੋ ਦੇ ਪ੍ਰਸਿੱਧ ਟਰਾਂਸਪੋਰਟਰ ਪਰਿਵਾਰ ਜਸਪਾਲ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਬੇਟੇ ਖ਼ੁਸ਼ ਧਾਲੀਵਾਲ ਵੱਲੋਂ ਆਪਣੇ ਗ੍ਰਹਿ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਫਰਿਜ਼ਨੋ ਇਲਾਕੇ ਦੀਆਂ ਕਈ ਸਿਰਮੌਰ ਸ਼ਖ਼ਸੀਅਤਾਂ ਹਾਜ਼ਰ ਸਨ। ਸਟੇਜ ਦੀ ਸ਼ੁਰੂਆਤ ਪੱਤਰਕਾਰ ਨੀਟਾ ਮਾਛੀਕੇ ਨੇ ਸਾਰੇ ਮਹਿਮਾਨਾਂ ਨੂੰ ਨਿੱਘੀ ਜੀ ਆਇਆਂ ਆਖਦੇ ਹੋਏ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਰਪੰਚ ਜੁਗਰਾਜ ਸਿੰਘ ਦੌਧਰ ਨੇ ਆਪਣੇ ਲੰਮੇ ਸਿਆਸੀ ਸਫ਼ਰ ਵਿਚੋਂ ਕੁਝ ਅਹਿਮ ਨੁਕਤੇ ਸਾਂਝੇ ਕੀਤੇ।

ਇਹ ਵੀ ਪੜ੍ਹੋ : 605 ਫੁੱਟ ਉੱਚੇ ਸਪੇਸ ਨੀਡਲ 'ਤੇ ਤਿਰੰਗਾ ! ਪਹਿਲੀ ਵਾਰ ਲਹਿਰਾਇਆ ਗਿਆ ਕੋਈ ਵਿਦੇਸ਼ੀ ਝੰਡਾ

 ਇਸ ਦੌਰਾਨ ਸ਼ਾਇਰ ਰਣਜੀਤ ਗਿੱਲ ਨੇ ਆਪਣੇ ਬੋਲਾਂ ਨਾਲ ਹਾਜ਼ਰੀ ਲਵਾਈ। ਗਾਇਕ ਕਮਲਜੀਤ ਬੈਨੀਪਾਲ ਅਤੇ ਗੁਰਦੀਪ ਧਾਲੀਵਾਲ ਨੇ ਆਪਣੇ ਸੁਰੀਲੇ ਗੀਤਾਂ ਨਾਲ ਮੌਜੂਦ ਹਾਜ਼ਰੀਨ ਦਾ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਰਣਜੀਤ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਗਤ ਸਿੰਘ ਦੀ ਘੋੜੀ ਕਵਿਸ਼ਰੀ ਰੂਪ ਵਿੱਚ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਐੱਮ. ਐੱਲ. ਏ. ਸ. ਮਨਜੀਤ ਸਿੰਘ ਬਿਲਾਸਪੁਰ ਨੇ ਮਹਿਮਾਨਾਂ ਨੂੰ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਤਰੱਕੀ ਕਾਰਜਾਂ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਰੁਜ਼ਗਾਰ, ਸਿਹਤ ਸੇਵਾਵਾਂ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚ ਰਿਹਾ ਹੈ, ਟੋਲ ਪਲਾਜ਼ੇ ਬੰਦ ਹੋ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਤਿਆਰ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਲੜਾਈ ਬਾਰੇ ਉਹਨਾਂ ਕਿਹਾ ਕਿ ਇਹ ਜੰਗ ਉਸ ਵੇਲੇ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ : ਭਾਰਤ 'ਤੇ ਟੈਰਿਫ ਅਤੇ ਖੁਦ ਰੂਸ ਨਾਲ ਵਪਾਰ ਵਧਾ ਰਿਹਾ ਹੈ ਅਮਰੀਕਾ, ਦੁਨੀਆ ਦੇ ਸਾਹਮਣੇ ਖੁੱਲ੍ਹੀ ਟਰੰਪ ਦੀ ਪੋਲ

ਸਮਾਗਮ ਦੇ ਅਖੀਰ ਵਿੱਚ ਜਸਪਾਲ ਸਿੰਘ ਧਾਲੀਵਾਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚਰਨਜੀਤ ਸਿੰਘ ਬਾਠ, ਪੰਮਾ ਸੈਦੋਕੇ, ਅਮਰਜੀਤ ਦੌਧਰ, ਜੈਲਾ ਧੂੜਕੋਟ, ਸਾਧੂ ਸਿੰਘ ਬਿਲਾਸਪੁਰ, ਦੇਵ ਬਿਲਾਸਪੁਰ, ਬਲਪ੍ਰੀਤ ਸਿੱਧੂ, ਗੁਰਜਪਾਲ ਦੌਧਰ, ਇੰਡੋ ਯੂ ਐੱਸ ਹੈਰੀਟੇਜ ਦੇ ਮੈਂਬਰਾਂ ਸਮੇਤ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਸ. ਮਨਜੀਤ ਸਿੰਘ ਦੇ ਪੀਏ ਰਹੇ ਸੁੱਖੀ ਧਾਲੀਵਾਲ ਵੀ ਆਪਣੇ ਸਾਥੀਆਂ ਸਮੇਤ ਖ਼ਾਸ ਤੌਰ ‘ਤੇ ਸੈਕਰਾਮੈਂਟੋ ਤੋਂ ਪਹੁੰਚੇ ਹੋਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News