ਮੋਦੀ ਨਾਲ ਫੋਨ 'ਤੇ ਬਾਈਡੇਨ ਨੇ ਕੀਤੀ ਗੱਲਬਾਤ, ਬੰਗਲਾਦੇਸ਼ 'ਚ ਲੋਕਾਂ ਦੀ ਸੁਰੱਖਿਆ 'ਤੇ ਪ੍ਰਗਟਾਈ ਚਿੰਤਾ

Thursday, Sep 05, 2024 - 11:16 AM (IST)

ਮੋਦੀ ਨਾਲ ਫੋਨ 'ਤੇ ਬਾਈਡੇਨ ਨੇ ਕੀਤੀ ਗੱਲਬਾਤ, ਬੰਗਲਾਦੇਸ਼ 'ਚ ਲੋਕਾਂ ਦੀ ਸੁਰੱਖਿਆ 'ਤੇ ਪ੍ਰਗਟਾਈ ਚਿੰਤਾ

ਵਾਸ਼ਿੰਗਟਨ,(ਭਾਸ਼ਾ):  ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੰਗਲਾਦੇਸ਼ ਵਿਚ ਲੋਕਾਂ ਦੀ ਸੁਰੱਖਿਆ ਅਤੇ ਉਥੋਂ ਦੇ ਲੋਕਤਾਂਤਰਿਕ ਸੰਸਥਾਵਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸੰਚਾਰ ਸਲਾਹਕਾਰ ਜੌਹਨ ਕਿਰਬੀ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਗੱਲਬਾਤ ਦੌਰਾਨ ਬਾਈਡੇਨ ਅਤੇ ਮੋਦੀ ਨੇ ਬੰਗਲਾਦੇਸ਼ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ "ਚਿੰਤਾ ਜ਼ਾਹਰ" ਕੀਤੀ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, ''ਰਾਸ਼ਟਰਪਤੀ (ਬਾਈਡੇਨ) ਨੇ ਬੰਗਲਾਦੇਸ਼ 'ਚ ਲੋਕਾਂ ਦੀ ਸੁਰੱਖਿਆ ਅਤੇ ਉਥੇ ਮੌਜੂਦ ਲੋਕਤਾਂਤਰਿਕ ਸੰਸਥਾਵਾਂ ਦੇ ਭਵਿੱਖ ਨੂੰ ਲੈ ਕੇ 26 ਅਗਸਤ ਨੂੰ ਫੋਨ 'ਤੇ ਗੱਲਬਾਤ ਕੀਤੀ ਸੀ ਇਸ ਤੋਂ ਬਾਅਦ ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਬੰਗਲਾਦੇਸ਼ ਦਾ ਜ਼ਿਕਰ ਨਹੀਂ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-Rape,  torture... ਅਮਰੀਕਾ 'ਚ ਦਾਖਲ ਹੋਣ ਲਈ 'ਨਰਕ' ਵਰਗੇ ਰਾਹਾਂ ਤੋਂ ਲੰਘਦੇ ਹਨ ਭਾਰਤੀ!

ਹਾਲਾਂਕਿ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਮੋਦੀ ਦੀ ਇਕ ਪੋਸਟ ਅਤੇ ਉਨ੍ਹਾਂ ਦੇ ਦਫਤਰ (ਪ੍ਰਧਾਨ ਮੰਤਰੀ ਦਫਤਰ) ਵਲੋਂ ਜਾਰੀ ਇਕ ਬਿਆਨ ਵਿਚ ਜ਼ਿਕਰ ਕੀਤਾ ਗਿਆ ਹੈ ਕਿ ਟੈਲੀਫੋਨ 'ਤੇ ਗੱਲਬਾਤ ਦੌਰਾਨ ਬੰਗਲਾਦੇਸ਼ ਦੇ ਮੁੱਦੇ 'ਤੇ ਵੀ ਚਰਚਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਕਿਹਾ ਸੀ, “ਦੋਵਾਂ ਨੇਤਾਵਾਂ ਨੇ ਬੰਗਲਾਦੇਸ਼ ਦੀ ਸਥਿਤੀ ਬਾਰੇ ਸਾਂਝੀ ਚਿੰਤਾ ਪ੍ਰਗਟਾਈ ਸੀ। ਦੋਵਾਂ ਨੇਤਾਵਾਂ ਨੇ ਬੰਗਲਾਦੇਸ਼ ਵਿਚ ਕਾਨੂੰਨ ਵਿਵਸਥਾ ਦੀ ਬਹਾਲੀ ਅਤੇ ਘੱਟ ਗਿਣਤੀਆਂ, ਖਾਸ ਤੌਰ 'ਤੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਸੀ, 'ਐਕਸ' 'ਤੇ ਆਪਣੀ ਪੋਸਟ 'ਚ ਮੋਦੀ ਨੇ ਕਿਹਾ ਸੀ, ''ਅਸੀਂ ਬੰਗਲਾਦੇਸ਼ ਦੀ ਸਥਿਤੀ 'ਤੇ ਵੀ ਜ਼ੋਰ ਦਿੱਤਾ। ਆਮ ਸਥਿਤੀ ਦੀ ਜਲਦੀ ਬਹਾਲੀ ਅਤੇ ਘੱਟ ਗਿਣਤੀਆਂ, ਖਾਸ ਕਰਕੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News