PM ਮੋਦੀ ਨੇ ਨਾਮੀਬੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

09/24/2019 8:51:57 AM

ਨਿਊਯਾਰਕ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਜਾਣ ਤੋਂ ਇਲਾਵਾ ਮੰਗਲਵਾਰ ਨੂੰ ਇੱਥੇ ਨਾਮੀਬੀਆ ਦੇ ਰਾਸ਼ਟਰਪਤੀ ਹੇਗ ਜਿਨਗੋਬ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੋਹਾਂ ਦੇਸ਼ਾਂ ਵਿਚਕਾਰ ਸਾਂਝੀਦਾਰੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਨੂੰ ਲੈ ਕੇ ਚਰਚਾ ਕੀਤੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਕਿਹਾ,''ਦੋ ਮਜ਼ਬੂਤ ਲੋਕਤੰਤਰੀ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਤੋਂ ਇਲਾਵਾ ਨਾਮੀਬੀਆ ਦੇ ਰਾਸ਼ਟਰਪਤੀ ਹੇਗ ਜਿਨਗੋਬ ਨਾਲ ਮੁਲਾਕਾਤ ਇਕ ਚੰਗੀ ਬੈਠਕ ਕੀਤੀ। ਦੋਹਾਂ ਨੇਤਾਵਾਂ ਨੇ ਆਪਸੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।''