ਦੁਰਗਾ ਪੂਜਾ ਉਤਸਵ ਤੋਂ ਪਹਿਲਾਂ ‘ਢਾਕੇਸ਼ਵਰੀ ਮੰਦਰ’ ਪੁੱਜੇ ਮੁਹੰਮਦ ਯੂਨਿਸ
Wednesday, Sep 17, 2025 - 12:25 AM (IST)

ਢਾਕਾ, (ਭਾਸ਼ਾ)– ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਿਸ ਨੇ ਮੰਗਲਵਾਰ ਨੂੰ ਆਉਣ ਵਾਲੀ ਦੁਰਗਾ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਢਾਕੇਸ਼ਵਰੀ ਰਾਸ਼ਟਰੀ ਮੰਦਰ ਦਾ ਦੌਰਾ ਕੀਤਾ ਅਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਮੰਦਰ ਕੰਪਲੈਕਸ ਦਾ ਦੌਰਾ ਕੀਤਾ ਅਤੇ ਦੁਰਗਾ ਪੂਜਾ ਉਤਸਵ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। ਯੂਨਿਸ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਨਾਗਰਿਕਾਂ ਨੂੰ ਉਨ੍ਹਾਂ ਦੇ ਮੌਲਿਕ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਧਰਮ ਜਾਂ ਵਿਚਾਰਧਾਰਾ ਦਾ ਪਾਲਣ ਕਰਦਾ ਹੈ, ਭਾਵੇਂ ਉਹ ਅਮੀਰ ਹੋਵੇ ਜਾਂ ਗਰੀਬ, ਸਭ ਤੋਂ ਪਹਿਲਾਂ ਇਕ ਨਾਗਰਿਕ ਹੈ। ਸੰਵਿਧਾਨ ਵਿਚ ਨਾਗਰਿਕਾਂ ਦੇ ਸਾਰੇ ਅਧਿਕਾਰਾਂ ਦੀ ਗਾਰੰਟੀ ਹੈ।