11 ਸਾਲਾ ਬੱਚੀ ਵੱਲੋਂ ਖ਼ੁਦਕੁਸ਼ੀ ਕਰਨ ਮਗਰੋਂ ਮਾਂ ਨੇ ਇੰਸਟਾਗ੍ਰਾਮ ਅਤੇ ਸਨੈਪਚੈਟ ਕੰਪਨੀਆਂ ਖ਼ਿਲਾਫ਼ ਕੀਤਾ ਮੁਕੱਦਮਾ
Saturday, Jan 22, 2022 - 06:34 PM (IST)
ਵਾਸ਼ਿੰਗਟਨ (ਵਾਰਤਾ): ਅਮਰੀਕਾ ਵਿਚ ਇਕ ਔਰਤ ਨੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਮੇਟਾ ਅਤੇ ਸਨੈਪ ਇੰਕ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਵਾਇਆ ਹੈ। ਔਰਤ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਆਦਤ ਕਾਰਨ ਹੀ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ। ਸ਼੍ਰੀਮਤੀ ਟੈਮੀ ਰੌਡਰਿਗਜ਼ ਨੇ ਸ਼ੁੱਕਰਵਾਰ ਨੂੰ ਕੈਲੀਫੋਰਨੀਆ ਦੀ ਇਕ ਸੰਘੀ ਅਦਾਲਤ ਵਿਚ ਮਾਮਲਾ ਦਾਇਰ ਕਰਦੇ ਹੋਏ ਦੋਸ਼ ਲਾਇਆ ਕਿ ਉਸ ਦੀ 11 ਸਾਲਾ ਧੀ ਦੀ ਮੌਤ ‘ਖ਼ਤਰਨਾਕ ਅਤੇ ਨੁਕਸਦਾਰ ਸੋਸ਼ਲ ਮੀਡੀਆ ਪਲੇਟਫਾਰਮ’ ਦੀ ਆਦਤ ਕਾਰਨ ਹੋਈ ਸੀ।
ਬੀ.ਬੀ.ਸੀ. ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਸੇਲੇਨਾ ਦੀ ਮਾਂ ਵੱਲੋਂ ਕੈਲੀਫੋਰਨੀਆ ਵਿਚ ਮੁਕੱਦਮਾ ਦਰਜ ਕਰਨ ਵਾਲੇ ਸੋਸ਼ਲ ਮੀਡੀਆ ਵਿਕਟਿਮਜ਼ ਲਾਅ ਸੈਂਟਰ (ਐਸ.ਐਮ.ਵੀ.ਐਲ.ਸੀ.) ਦੇ ਇਕ ਬਿਆਨ ਅਨੁਸਾਰ, ਬੱਚੀ ਜ਼ਿਆਦਾਤਰ ਇੰਸਟਾਗ੍ਰਾਮ ਅਤੇ ਸਨੈਪਚੈਟ ’ਤੇ ਲੱਗੀ ਰਹਿੰਦੀ ਸੀ ਅਤੇ ਉਸ ਦੀ ਇਹੀ ਆਦਤ ਉਸ ਦੀ ਮੌਤ ਦਾ ਕਾਰਨ ਬਣੀ। ਉਨ੍ਹਾਂ ਕਿਹਾ, ‘ਕਈ ਵਾਰ ਸੇਲੇਨਾ ਨੇ ਆਪਣੀ ਇਸ ਆਦਤ ਤੋਂ ਛੁਟਕਾਰਾ ਪਾਉਣ ਲਈ ਮਾਨਸਿਕ ਇਲਾਜ ਕਰਵਾਇਆ ਸੀ। ਉਸ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਕਿਹਾ ਕਿ ਉਸ ਨੇ ਕਦੇ ਵੀ ਕਿਸੇ ਮਰੀਜ਼ ਨੂੰ ਇਸ ਤਰ੍ਹਾਂ ਸੋਸ਼ਲ ਮੀਡੀਆ ’ਤੇ ਰੁੱਝੇ ਹੋਏ ਨਹੀਂ ਦੇਖਿਆ ਸੀ।’
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਉਤਪੀੜਨ ਦੇ 6 ਮਾਮਲਿਆਂ 'ਚ ਦੋਸ਼ੀ ਕਰਾਰ, ਭਾਰਤ ਕੀਤਾ ਜਾ ਸਕਦੈ ਡਿਪੋਰਟ
ਪੀੜਤ ਬੱਚੀ ਕੋਵਿਡ-19 ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਕਈ ਮਹੀਨਿਆਂ ਤੱਕ ਨੀਂਦ ਨਾ ਆਉਣ ਕਾਰਨ ਡਿਪਰੈਸ਼ਨ ਵਿਚ ਚਲੀ ਗਈ ਸੀ। ਰਿਪੋਰਟ ਅਨੁਸਾਰ ਔਰਤ ਨੇ ਦੋਵਾਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ‘ਜਾਣਬੁੱਝ ਕੇ ਅਤੇ ਉਦੇਸ਼ਪੂਰਨ’ ਡਿਜ਼ਾਈਨਿੰਗ ਅਤੇ ਮਾਰਕੀਟਿੰਗ ਉਤਪਾਦਾਂ ਨੂੰ ਪਰੋਸਮਣ ਦਾ ਦੋਸ਼ ਲਗਾਇਆ ਹੈ, ਜੋ ਘੱਟ ਉਮਰ ਦੇ ਬੱਚਿਆਂ ਲਈ ਕਾਫ਼ੀ ਨੁਕਸਾਨਦੇਹ ਹੈ। ਜ਼ਿਕਰਯੋਗ ਹੈ ਕਿ ਐਨਫੀਲਡ, ਕਨੇਕਟੀਕਟ ਦੀ ਰਹਿਣ ਵਾਲੀ ਸੇਲੇਨਾ ਰੋਡਰਿਗਜ਼ ਨੇ ਜੁਲਾਈ ਦੇ ਅਖੀਰ ਵਿਚ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ: ਬਰੈਂਪਟਨ ’ਚ ਇਕ ਘਰ ’ਚ ਲੱਗੀ ਭਿਆਨਕ ਅੱਗ, 3 ਬੱਚਿਆਂ ਦੀ ਦਰਦਨਾਕ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।