ਮੰਗੋਲੀਆ ’ਚ ਧੂੜ ਭਰੀ ਹਨੇਰੀ ਕਾਰਨ 6 ਲੋਕਾਂ ਦੀ ਮੌਤ, 80 ਤੋਂ ਵੱਧ ਲਾਪਤਾ

Monday, Mar 15, 2021 - 02:56 PM (IST)

ਮੰਗੋਲੀਆ ’ਚ ਧੂੜ ਭਰੀ ਹਨੇਰੀ ਕਾਰਨ 6 ਲੋਕਾਂ ਦੀ ਮੌਤ, 80 ਤੋਂ ਵੱਧ ਲਾਪਤਾ

ਉਲਾਨ ਬਟੋਰ (ਵਾਰਤਾ) : ਮੰਗੋਲੀਆ ਵਿਚ ਪਿਛਲੇ ਇਕ ਹਫ਼ਤੇ ਦੌਰਾਨ ਧੂੜ ਭਰੀ ਹਨੇਰੀ ਚੱਲਣ ਨਾਲ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 80 ਤੋਂ ਜ਼ਿਆਦਾ ਲੋਕ ਲਾਪਤਾ ਹੋ ਗਏ ਹਨ। ਸਥਾਨਕ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਗ੍ਰੈਮੀ ਪੁਰਸਕਾਰ ਸਮਾਰੋਹ ’ਚ ਕਿਸਾਨਾਂ ਦੇ ਚਰਚੇ, ਭਾਰਤੀ-ਕੈਨੇਡੀਅਨ ਯੂ-ਟਿਊਬਰ ਲਿਲੀ ਸਿੰਘ ਨੇ ਇੰਝ ਕੀਤਾ ਸਮਰਥਨ

PunjabKesari

ਸੀ.ਜੀ.ਟੀ.ਐਨ. ਨਿਊਜ਼ ਬਰਾਡਕਾਸਟਰ ਮੁਤਾਬਕ ਮੰਗੋਲੀਆ ਦੇ ਐਮਰਜੈਂਸੀ ਵਿਭਾਗ ਨੂੰ ਵੀਕੈਂਡ ਦੌਰਾਨ 548 ਲੋਕਾਂ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ, ਜਿਸ ਵਿਚੋਂ 467 ਲੋਕਾਂ ਦੀ ਭਾਲ ਜਾਰੀ ਹੈ। ਤੇਜ਼ ਹਨੇਰੀ ਵਿਚ 5 ਚਰਵਾਹੇ ਅਤੇ 1 ਬੱਚੇ ਦੀ ਮੌਤ ਹੋ ਗਈ। ਬਾਕੀ 81 ਦੀ ਭਾਲ ਲਈ ਬਚਾਅ ਮੁਹਿੰਮ ਜਾਰੀ ਹੈ। ਮੰਗੋਲੀਆ ਵਿਚ ਧੂੜ ਭਰੀ ਤੇਜ਼ ਹਨੇਰੀ ਚੱਲਣ ਨਾਲ ਚੀਨ ਦੀ ਰਾਜਧਾਨੀ ਬੀਜਿੰਗ ਵੀ ਪ੍ਰਭਾਵਿਤ ਹੋਈ ਹੈ। ਗਲੋਬਲ ਟਾਈਮਜ਼ ਦੀ ਰਿਪੋਰਟ ਮੁਤਾਬਕ ਬੀਜਿੰਗ ਵਿਚ ਵਿਜ਼ੀਬਿਲਟੀ ਘੱਟ ਹੋਣ ਕਾਰਨ 400 ਤੋਂ ਜ਼ਿਆਦਾ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਸ਼ੇਰ ਦੇ ਬੱਚੇ ਨੂੰ ਡਰੱਗ ਦੇ ਕੇ ਫੋਟੋਸ਼ੂਟ ਕਰਾਉਣਾ ਵਿਆਹੁਤਾ ਜੋੜੇ ਨੂੰ ਪਿਆ ਮਹਿੰਗਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News