ਸਿੱਧੂ ਦੇ ਮਾਪਿਆਂ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਕ-ਦੂਜੇ ਨੂੰ ਇੰਝ ਦਿੱਤਾ ਦਿਲਾਸਾ

11/21/2022 1:23:48 PM

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ (ਬਲਕੌਰ ਸਿੰਘ/ਚਰਨ ਕੌਰ) ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂਕੇ 'ਚ ਹਨ। ਉੱਥੇ ਉਹ ਲਗਾਤਾਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਮਿਲ ਰਹੇ ਹਨ ਪਰ ਇਸ ਦੌਰਾਨ ਉਹ UK 'ਚ ਵਸੇ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਮਿਲੇ ਹਨ। ਰੁਪਿੰਦਰ ਕੌਰ ਵੀ ਆਪਣੇ ਪਤੀ ਨੂੰ ਇਨਸਾਫ਼ ਦਿਵਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਯੂ. ਕੇ. ’ਚ ਮਰਹੂਮ ਪੁੱਤ ਨੂੰ ਯਾਦ ਕਰ ਪਿਤਾ ਬਲੌਕਰ ਸਿੰਘ ਨੇ ਮਾਰੀ ਪੱਟ ’ਤੇ ਥਾਪੀ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਪਹਿਲਾਂ ਹੀ ਯੂ. ਕੇ. ਪਹੁੰਚੇ ਹਨ। ਯੂ. ਕੇ. 'ਚ ਸਿੱਧੂ ਮੂਸੇਵਾਲਾ ਦੇ ਫ਼ੈਨਜ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ, ਜੋ ਯੂ. ਕੇ. ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਇਸ ਦੌਰਾਨ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ ਹਨ। ਉਨ੍ਹਾਂ ਰੁਪਿੰਦਰ ਕੌਰ ਨੂੰ ਹਿੰਮਤ ਨਾਲ ਇਨਸਾਫ਼ ਲਈ ਲੜਦੇ ਰਹਿਣ ਲਈ ਕਿਹਾ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ 'ਚ ਕਬੱਡੀ ਮੈਚ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸਿੰਮੀ ਚਾਹਲ ਨੂੰ ਮਿਲਿਆ ਨਵਾਂ ਦੋਸਤ, ਵੀਡੀਓ 'ਚ ਦਿਖਾਈ ਪਿਆਰੀ ਝਲਕ
 
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਦੱਸਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਨੂੰ ਸੁਲਝਾਉਣ 'ਚ ਪੁਲਸ ਲੱਗੀ ਹੋਈ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ 'ਚੋਂ ਜ਼ਿਆਦਾਤਰ ਪੰਜਾਬ ਤੋਂ ਬਾਹਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੌਜੀ ਵਾਸੀ ਬੁਲੰਦ ਸ਼ਹਿਰ, ਵਿਕਾਸ ਮਾਹਲੇ ਵਾਸੀ ਗੁੜਗਾਉਂ ਹਰਿਆਣਾ, ਸਚਿਨ ਦੁੱਲਿਆ ਵਾਸੀ ਅਲਵਰ ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ ਯੂਪੀ ਸ਼ਾਮਲ ਹਨ।
 
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita