ਯੂਕ੍ਰੇਨ ਦੇ ਰਾਸ਼ਟਰਪਤੀ ਦਾ ਛਲਕਿਆ ਦਰਦ, ਕਿਹਾ-ਰੂਸ ਨੂੰ ਰੋਕਣ ਲਈ ਸਾਨੂੰ ਹੋਰ ਮਦਦ ਦੀ ਲੋੜ

03/31/2022 2:46:42 PM

ਕੀਵ (ਭਾਸ਼ਾ)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣ ਦਾ ਵਾਅਦਾ ਕਰਨ ਲਈ ਵ੍ਹਾਈਟ ਹਾਊਸ ਦਾ ਧੰਨਵਾਦ ਕੀਤਾ ਹੈ, ਪਰ ਨਾਲ ਹੀ ਕਿਹਾ ਹੈ ਕਿ ਉਹ ਰੂਸੀ ਹਮਲੇ ਨੂੰ ਰੋਕਣ ਲਈ ਯੂਕ੍ਰੇਨ ਨੂੰ ਹੋਰ ਸਹਾਇਤਾ ਦਿੱਤੇ ਜਾਣ ਬਾਰੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਗੱਲ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ: 14 ਅਪ੍ਰੈਲ ਨੂੰ 'ਰਾਸ਼ਟਰੀ ਸਿੱਖ ਦਿਵਸ' ਐਲਾਨਣ ਲਈ ਅਮਰੀਕੀ ਕਾਂਗਰਸ 'ਚ ਮਤਾ ਪੇਸ਼

ਜ਼ੇਲੇਂਸਕੀ ਨੇ ਬੁੱਧਵਾਰ ਰਾਤ ਨੂੰ ਰਾਸ਼ਟਰ ਨੂੰ ਇਕ ਵੀਡੀਓ ਸੰਬੋਧਨ ਵਿਚ ਕਿਹਾ, 'ਜੇ ਅਸੀਂ ਸੱਚਮੁੱਚ ਆਜ਼ਾਦੀ ਅਤੇ ਲੋਕਤੰਤਰ ਦੀ ਰੱਖਿਆ ਲਈ ਇਕੱਠੇ ਮਿਲ ਕੇ ਲੜ ਰਹੇ ਹਾਂ, ਤਾਂ ਸਾਨੂੰ ਇਸ ਨਾਜ਼ੁਕ ਮੋੜ 'ਤੇ ਮਦਦ ਮੰਗਣ ਦਾ ਅਧਿਕਾਰ ਹੈ। ਟੈਂਕ, ਹਵਾਈ ਜਹਾਜ਼, ਤੋਪ ਪ੍ਰਣਾਲੀਆਂ।' ਜ਼ੇਲੇਂਸਕੀ ਨੇ ਕਿਹਾ ਕਿ ਰੂਸ ਨਾਲ ਗੱਲਬਾਤ ਚੱਲ ਰਹੀ ਹੈ ਪਰ ਹੁਣ ਤੱਕ ਉਹ ਬਿਨਾਂ ਕੁਝ ਸਪੱਸ਼ਟ ਕੀਤੇ ਸਿਰਫ਼ ਗੱਲਾਂ ਕਰ ਰਹੇ ਹਨ। ਕੀਵ ਅਤੇ ਚੇਰਨੀਹਿਵ ਤੋਂ ਰੂਸੀ ਫੌਜਾਂ ਦੀ ਸੰਭਾਵਿਤ ਵਾਪਸੀ ਬਾਰੇ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ, 'ਅਸੀਂ ਜਾਣਦੇ ਹਾਂ ਕਿ ਇਹ ਵਾਪਸੀ ਨਹੀਂ ਹੈ, ਪਰ ਇਸਦੇ ਨਤੀਜੇ ਆ ਰਹੇ ਹਨ ਪਰ ਅਸੀਂ ਇਹ ਵੀ ਦੇਖ ਰਹੇ ਹਾਂ ਕਿ ਰੂਸ ਹੁਣ ਡੌਨਬਾਸ ਵਿਚ ਨਵੇਂ ਹਮਲਿਆਂ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਅਸੀਂ ਇਸ ਦੇ ਲਈ ਤਿਆਰ ਹਾਂ।'

ਇਹ ਵੀ ਪੜ੍ਹੋ: ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਸਲਾਹ- ਭਾਰਤ ਦੀ ਯਾਤਰਾ ਕਰਦੇ ਸਮੇਂ ਰਹੋ ‘ਜ਼ਿਆਦਾ ਚੌਕਸ’

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News