ਪਾਕਿ ''ਚ ਹਰ ਸਾਲ 1000 ਤੋਂ ਵਧੇਰੇ ਹਿੰਦੂ-ਸਿੱਖ ਲੜਕੀਆਂ ਦਾ ਕਰਵਾਇਆ ਜਾਂਦੈ ਧਰਮ-ਪਰਿਵਰਤਨ

09/22/2020 2:05:59 AM

ਨਵੀਂ ਦਿੱਲੀ - ਪਾਕਿਸਤਾਨ ਵਿਚ ਹਿੰਦੂਆਂ ਤੇ ਸਿੱਖਾਂ 'ਤੇ ਧਰਮ ਦੇ ਆਧਾਰ 'ਤੇ ਅੱਤਿਆਚਾਰ ਲਗਾਤਾਰ ਜਾਰੀ ਹੈ ਤੇ ਹਰ ਸਾਲ 1000 ਤੋਂ ਵਧੇਰੇ ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਧਰਮ ਬਦਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਅਮਰੀਕਾ ਦੀ ਅੰਤਰਰਾਸ਼ਟਰੀ ਧਾਰਮਿਕ ਸੁਤੰਤਰਤਾ ਪ੍ਰੀਸ਼ਦ ਦੀ ਸਾਲ 2020 ਦੀ ਰਿਪੋਰਟ ਵਿਚ ਇਸ ਤੱਥ 'ਤੇ ਜ਼ੋਰ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਵਿਚ ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਦੀਆਂ ਨਾਬਾਲਗ ਲੜਕੀਆਂ 'ਤੇ ਅੱਤਿਆਚਾਰ ਤੇ ਹਿੰਸਾ ਲਗਾਤਾਰ ਜਾਰੀ ਹੈ। ਹਿੰਦੂ, ਸਿੱਖ ਭਾਈਚਾਰੇ ਦੀਆਂ ਲੜਕੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਵਿਚ ਉਨ੍ਹਾਂ ਦਾ ਧਰਮ ਬਦਲਿਆ ਜਾਂਦਾ ਹੈ। ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਥਾਨਕ ਪੁਲਸ ਅਕਸਰ ਇਨ੍ਹਾਂ ਮਾਮਲਿਆਂ ਦੀ ਜਾਂਚ ਨਹੀਂ ਕਰਵਾਉਂਦੀ। ਹਾਲ ਦੇ ਕੁਝ ਮਹੀਨਿਆਂ ਦੌਰਾਨ ਸਿੱਖ ਭਾਈਚਾਰੇ ਵਿਚ ਅਜਿਹੇ 55 ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਬੀਤੇ ਮਹੀਨਿਆਂ ਵਿਚ ਸਿੱਖ ਗ੍ਰੰਥੀਆਂ ਦੇ ਪਰਿਵਾਰਾਂ ਦੀਆਂ ਨਾਬਾਲਗ ਲੜਕੀਆਂ ਨੂੰ ਅਗਵਾ ਕੀਤਾ ਗਿਆ ਤੇ ਜ਼ਬਰਦਸਤੀ ਇਸਲਾਮ ਕਬੂਲਣ ਨੂੰ ਮਜਬੂਰ ਕੀਤਾ ਗਿਆ।
ਬੀਤੇ ਸਾਲ ਨਨਕਾਣਾ ਸਾਹਿਬ ਗੁਰਦੁਆਰੇ ਦੇ ਗ੍ਰੰਥੀ ਦੀ ਪੁੱਤਰੀ ਜਗਜੀਤ ਕੌਰ ਨੂੰ ਜਦਕਿ ਹਾਲ ਹੀ ਵਿਚ ਗੁਰਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਦੀ ਬੇਟੀ ਬੁਲਬੁਲ ਕੌਰ ਨੂੰ ਵੀ ਅਗਵਾ ਕੀਤਾ ਗਿਆ ਹੈ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਵਿਚ ਇਨ੍ਹਾਂ ਘਟਨਾਵਾਂ ਦੇ ਚੱਲਦੇ ਵਧੇਰੇ ਗੁੱਸਾ ਹੈ ਪਰ ਪਾਕਿਸਤਾਨ ਸਰਕਾਰ ਵਲੋਂ ਹੁਣ ਤੱਕ ਕੋਈ ਸੰਤੋਸ਼ਜਨਕ ਕਦਮ ਨਹੀਂ ਚੁੱਕੇ ਗਏ।


Khushdeep Jassi

Content Editor

Related News