ਬ੍ਰਿਟੇਨ ''ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਇਕ ਦਿਨ ''ਚ ਸਾਹਮਣੇ ਆਏ 10,000 ਤੋਂ ਵੀ ਜ਼ਿਆਦਾ ਨਵੇਂ ਮਾਮਲੇ

Sunday, Dec 19, 2021 - 11:22 PM (IST)

ਬ੍ਰਿਟੇਨ ''ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਇਕ ਦਿਨ ''ਚ ਸਾਹਮਣੇ ਆਏ 10,000 ਤੋਂ ਵੀ ਜ਼ਿਆਦਾ ਨਵੇਂ ਮਾਮਲੇ

ਲੰਡਨ-ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਇਕ ਦਿਨ 'ਚ 10,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਜੋ ਕਿ ਹੁਣ ਤੱਕ ਇਸ ਵੇਰੀਐਂਟ ਦੇ ਰੋਜ਼ਾਨਾਂ ਦੇ ਮਾਮਲਿਆਂ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ। ਬ੍ਰਿਟੇਨ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 90,000 ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲੈ ਕੇ ਸੁਖਬੀਰ ਦਾ ਵੱਡਾ ਬਿਆਨ, ਕਿਹਾ-ਉਸ ਨੂੰ ਡਰਾ ਕੇ ਕਾਂਗਰਸ 'ਚ ਕੀਤਾ ਗਿਆ ਸ਼ਾਮਲ

ਬ੍ਰਿਟਿਸ਼ ਸਿਹਤ ਸੁਰੱਖਿਆ ਏਜੰਸੀ (ਯੂ.ਕੇ.ਐੱਚ.ਐੱਸ.ਏ.) ਨੇ ਸ਼ਨੀਵਾਰ ਨੂੰ ਓਮੀਕ੍ਰੋਨ ਵੇਰੀਐਂਟ ਦੇ 10,059 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ ਜੋ ਕਿ ਸ਼ਨੀਵਾਰ ਨੂੰ ਇਸ ਵੇਰੀਐਂਟ ਦੇ ਸਾਹਮਣੇ ਆਏ 3,201 ਮਾਮਲਿਆਂ ਤੋਂ ਤਿੰਨ ਗੁਣਾ ਤੋਂ ਜ਼ਿਆਦਾ ਗਿਣਤੀ ਹੈ। ਇਸ ਦੇ ਨਾਲ ਹੀ ਬ੍ਰਿਟੇਨ 'ਚ ਹੁਣ ਤੱਕ ਓਮੀਕ੍ਰੋਨ ਦੇ ਕੁੱਲ 24,968 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਬ੍ਰਿਟੇਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ 90,418 ਨਵੇਂ ਮਾਮਲੇ ਸਾਹਮਣੇ ਆਏ ਜਦਕਿ 125 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਾਪਸ ਜਾਣ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਏ ਭਾਵੁਕ

ਉਥੇ, ਦੇਸ਼ 'ਚ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨਾਲ ਇਨਫੈਕਟਿਡ ਸੱਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਓਮੀਕ੍ਰੋਨ ਦੇ ਮਾਮਲਿਆਂ ਦੀ ਵਧਦੀ ਗਿਣਤੀ ਦੇ ਚੱਲਦੇ ਸਰਕਾਰ ਵੱਲੋਂ ਸਖਤ ਲਾਕਡਾਊਨ ਨਿਯਮਾਂ ਨੂੰ ਲਾਗੂ ਕਰਨ ਦੀ ਯੋਜਨਾ ਸੰਬੰਧੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਸਰਕਾਰ ਨੇ ਕਿਸ ਤਰ੍ਹਾਂ ਮਹਾਮਾਰੀ ਦਾ ਮੁਕਾਬਲਾ ਕੀਤਾ ਹੈ।

ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ’ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News