ਨੇਪਾਲ ''ਚ ਕੋਰੋਨਾ ਦੇ 2500 ਤੋਂ ਵਧੇਰੇ ਮਾਮਲੇ ਆਏ ਸਾਹਮਣੇ
Friday, Apr 23, 2021 - 10:53 PM (IST)
ਕਾਠਮੰਡੂ-ਨੇਪਾਲ 'ਚ ਪਿੱਛਲੇ 24 ਘੰਟਿਆਂ 'ਚ ਕੋਵਿਡ-19 ਦੇ 2,559 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਅਜੇ ਤੱਕ ਇਨਫੈਕਟਿਡ ਹੋਏ ਲੋਕਾਂ ਦੀ ਗਿਣਤੀ ਵਧ ਕੇ 2,94,601 ਹੋ ਗਈ ਹੈ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਨਫੈਕਸ਼ਨ ਨਾਲ ਇਕ ਦਿਨ 'ਚ ਪੰਜ ਲੋਕਾਂ ਦੀ ਮੌਤ ਹੋਈ ਹੈ। ਸਿਹਤ ਅਤੇ ਆਬਾਦੀ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਨੇਪਾਲ 'ਚ ਸ਼ੁੱਕਰਵਾਰ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,94,601 ਮਾਮਲੇ ਆਏ ਹਨ।
ਇਹ ਵੀ ਪੜ੍ਹੋ-'35 ਗਰਲਫ੍ਰੈਂਡਸ ਨੂੰ ਕਰ ਰਿਹਾ ਸੀ ਡੇਟ, ਫਿਰ ਇਕ ਦਿਨ ਆ ਗਈ ਸ਼ਾਮਤ
ਪਿਛਲੇ 24 ਘੰਟਿਆਂ 'ਚ ਦੇਸ਼ 'ਚ 2,559 ਨਵੇਂ ਮਾਮਲੇ ਅਤੇ ਇਨਫੈਕਸ਼ਨਕ ਕਾਰਣ ਪੰਜ ਲੋਕਾਂ ਦੀ ਮੌਤ ਹੋਈ ਹੈ। ਪਿਛਲੇ ਇਕ ਦਿਨ 'ਚ 8,798 ਲੋਕਾਂ ਦੇ ਸਵੈਬ ਨਮੁਨਿਆਂ ਦੀ ਜਾਂਚ ਕੀਤੀ ਹੈ। ਮੰਤਰਾਲਾ ਵੱਲੋਂ ਜਾਰੀ ਬਿਆਨ ਮੁਤਾਬਕ ਨੇਪਾਲ 'ਚ ਹੁਣ ਤੱਕ 23,88,200 ਲੋਕਾਂ ਦੀ ਆਰ.ਟੀ.-ਪੀ.ਸੀ.ਆਰ. ਜਾਂਚ ਹੋਈ ਹੈ। ਦੇਸ਼ 'ਚ ਹੁਣ ਤੱਕ 3,122 ਲੋਕਾਂ ਦੀ ਇਨਫੈਕਸ਼ਨ ਨਾਲ ਮੌਤ ਹੋਈ ਹੈ।
ਇਹ ਵੀ ਪੜ੍ਹੋ-'ਜੇਕਰ ਨਹੀਂ ਪਾਇਆ ਮਾਸਕ ਤਾਂ ਲਾਇਆ ਜਾਵੇਗਾ ਲਾਕਡਾਊਨ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।