ਅਗਲੇ ਸਾਲ 27 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਐਮਰਜੈਂਸੀ ਮਨੁੱਖੀ ਸਹਾਇਤਾ ਦੀ ਹੋਵੇਗੀ ਜ਼ਰੂਰਤ : ਸੰਯੁਕਤ ਰਾਸ਼ਟਰ
Thursday, Dec 02, 2021 - 06:49 PM (IST)
ਜੇਨੇਵਾ-ਸੰਯੁਕਤ ਰਾਸ਼ਟਰ ਦਾ ਅਨੁਮਾਨ ਹੈ ਕਿ ਜੰਗ, ਅਸੁਰੱਖਿਆ, ਭੁੱਖਮਰੀ, ਜਲਵਾਯੂ ਪਰਿਵਰਤਨ ਅਤੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਅਫਗਾਨਿਸਤਾਨ, ਇਥੋਪੀਆ, ਮਿਆਂਮਾਰ, ਸੀਰੀਆ ਅਤੇ ਯਮਨ ਵਰਗੇ ਦੇਸ਼ਾਂ 'ਚ ਅਗਲੇ ਸਾਲ 27 ਕਰੋੜ 40 ਲੱਖ ਲੋਕਾਂ ਨੂੰ ਐਮਰਜੈਂਸੀ ਮਨੁੱਖੀ ਸਹਾਇਤਾ ਦੀ ਜ਼ਰੂਰਤ ਹੋਵੇਗੀ। 'ਮਨੁੱਖੀ ਮਾਮਲਿਆਂ ਦੇ ਤਾਲਮੇਲ ਦਫ਼ਤਰ (ਓ.ਸੀ.ਐੱਚ.ਏ.) ਵੱਲੋਂ ਜਾਰੀ ਸਾਲਾਨਾ ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਲ 2022 'ਚ ਐਮਰਜੈਂਸੀ ਸਹਾਇਤਾ ਦੀ ਜ਼ਰੂਰਤਮੰਦ ਲੋਕਾਂ ਦੀ ਗਿਣਤੀ 'ਚ 17 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਰੂਸ ਨੇ ਅਮਰੀਕਾ ਦੇ ਕੁਝ ਡਿਪਲੋਮੈਂਟ ਨੂੰ 31 ਜਨਵਰੀ ਤੱਕ ਦੇਸ਼ ਛੱਡਣ ਨੂੰ ਕਿਹਾ
ਸੰਯੁਕਤ ਰਾਸ਼ਟਰ ਦੀ ਸੰਸਥਾ ਨੇ ਦਾਨਕਰਤਾਵਾਂ ਨੂੰ ਅਪੀਲ ਕੀਤੀ ਹੈ ਕਿ ਦੁਨੀਆਭਰ ਦੇ ਸਭ ਤੋਂ ਜ਼ਿਆਦਾ ਲੋੜਵੰਦ 18 ਕਰੋੜ 30 ਲੱਖ ਲੋਕਾਂ ਦੀ ਮਦਦ ਲਈ ਉਹ 41 ਅਰਬ ਡਾਲਰ ਦਾਨ ਕਰਨ। ਓ.ਸੀ.ਐੱਚ.ਏ. ਦੇ ਮੁਖੀ ਮਾਰਟਿਨ ਗ੍ਰਿਫਿਥਸ ਨੇ ਕਿਹਾ ਕਿ ਜਲਵਾਯੂ ਦਾ ਸੰਕਟ ਵਿਸ਼ਵ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰ ਰਿਹਾ ਹੈ। ਵਿਸ਼ੇਸ਼ ਰੂਪ ਨਾਲ ਇਥੋਪੀਆ, ਮਿਆਂਮਾਰ ਅਤੇ ਅਫਗਾਨਿਸਤਾਨ 'ਚ ਅਸਥਿਰਤਾ ਵਧੀ ਹੈ ਅਤੇ ਸੰਘਰਸ਼ ਦੀ ਸਥਿਤੀ ਵਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਾਮਾਰੀ ਖਤਮ ਨਹੀਂ ਹੋਈ ਹੈ ਅਤੇ ਗਰੀਬ ਦੇਸ਼ ਟੀਕੇ ਤੋਂ ਵਾਂਝੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਾਲ 70 ਫੀਸਦੀ ਲੋਕਾਂ ਤੱਕ ਸਹਾਇਤਾ ਪਹੁੰਚੀ ਹੈ।
ਇਹ ਵੀ ਪੜ੍ਹੋ : ਜਾਰਜੀਆ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਮੇਤ ਚਾਰ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।