ਪਾਕਿਸਤਾਨ ''ਚ 10 ਦਿਨਾਂ ''ਚ 300 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪ੍ਰੇਸ਼ਾਨ

10/25/2023 4:23:28 PM

ਰਾਵਲਪਿੰਡੀ (ਵਾਰਤਾ)- ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਈਂਧਣ ਦੀ ਅਣਉਪਲਬਤਾ ਅਤੇ ਵਿੱਤੀ ਸੰਕਟ ਕਾਰਨ ਬੰਦ ਹੋਣ ਦੀ ਕਗਾਰ 'ਤੇ ਹੈ। ਦੇਸ਼ ਵਿਚ ਪਿਛਲੇ 10 ਦਿਨਾਂ ਵਿਚ 300 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਕ ਰਾਸ਼ਟਰੀ ਕੈਰੀਅਰ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਏਅਰਲਾਈਨ ਨੂੰ ਸ਼ਾਇਦ ਹੁਣ ਤੱਕ ਦੇ ਇਤਿਹਾਸ ਵਿਚ ਸਭ ਤੋਂ ਖ਼ਰਾਬ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਸਟੇਟ ਆਇਲ (ਪੀ.ਐੱਮ.ਓ.) ਨੇ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ 'ਤੇ ਈਂਧਣ ਦੀ ਸਪਲਾਈ ਵਿਚ ਕਟੌਤੀ ਕਰ ਦਿੱਤੀ ਹੈ। ਇਸ ਕਦਮ ਨਾਲ ਏਅਰਲਾਈਨ ਨੂੰ 14 ਅਕਤੂਬਰ ਤੋਂ ਅੰਤਰਰਾਸ਼ਟਰੀ ਮਾਰਗਾਂ 'ਤੇ 134 ਸਮੇਤ 322 ਉਡਾਣਾਂ ਰੱਦ ਕਰਨੀਆਂ ਪਈਆਂ ਹਨ। 

ਇਹ ਵੀ ਪੜ੍ਹੋ: ਗਾਜ਼ਾ 'ਚ ਜੰਗਬੰਦੀ ਤੋਂ ਇਜ਼ਰਾਈਲ ਦੀ ਕੋਰੀ ਨਾਂਹ, ਕਿਹਾ- ਹਮਾਸ ਨੂੰ ਨਸ਼ਟ ਕਰਨਾ ਸਾਡਾ ਫਰਜ਼

ਬੁਲਾਰੇ ਮੁਤਾਬਕ ਮੰਗਲਵਾਰ ਨੂੰ ਕੁੱਲ 51 ਉਡਾਣਾਂ ਰੱਦ ਕਰਨੀਆਂ ਪਈਆਂ ਸਨ। ਪਾਕਿਸਤਾਨ ਵਿਚ ਵੱਡੇ ਪੈਮਾਨੇ 'ਤੇ ਉਡਾਣਾਂ ਰੱਦ ਹੋਣ ਨਾਲ ਹਜ਼ਾਰਾਂ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰਲਾਈਨ ਪ੍ਰਬੰਧਨ ਉਨ੍ਹਾਂ ਨੂੰ ਆਪਣੀਆਂ ਉਡਾਣਾਂ ਲਈ ਰਵਾਨਗੀ ਦਾ ਅਸਥਾਈ ਸਮਾਂ ਦੇਣ ਵਿਚ ਅਸਮਰਥ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਹੋਰ ਏਅਰਲਾਈਨਾਂ ਵਿਚ ਸੀਟਾਂ ਦੀ ਭਾਲ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਬੁਲਾਰੇ ਨੇ ਕਿਹਾ ਕਿ ਪ੍ਰਬੰਧਨ ਨੇ ਉਡਾਣਾਂ ਦੇ ਰੱਦ ਹੋਣ ਕਾਰਨ ਯਾਤਰੀਆਂ ਨੂੰ ਆਈਆਂ ਮੁਸ਼ਕਲਾਂ ਲਈ ਮੁਆਫੀ ਮੰਗੀ ਹੈ।

ਇਹ ਵੀ ਪੜ੍ਹੋ: UNSC 'ਚ ਬੋਲਿਆ ਭਾਰਤ, ਇਜ਼ਰਾਈਲ-ਫਲਸਤੀਨ ਸੰਘਰਸ਼ 'ਚ ਨਾਗਰਿਕਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry