ਬ੍ਰਿਟੇਨ ’ਚ ਇਕ ਦਿਨ ’ਚ ਕੋਰੋਨਾ ਇਨਫੈਕਸ਼ਨ ਦੇ 50 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ

Sunday, Jan 03, 2021 - 02:13 AM (IST)

ਬ੍ਰਿਟੇਨ ’ਚ ਇਕ ਦਿਨ ’ਚ ਕੋਰੋਨਾ ਇਨਫੈਕਸ਼ਨ ਦੇ 50 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ

ਲੰਡਨ-ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਬ੍ਰਿਟੇਨ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 57,725 ਨਵੇਂ ਮਾਮਲੇ ਸਾਹਮਣੇ ਆਏ ਹਨ। ਬਿ੍ਰਟੇਨ ਦੇ ਸਿਹਤ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ 26 ਲੱਖ ਦੇ ਪਾਰ ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ 445 ਮਰੀਜ਼ਾਂ ਦੀ ਮੌਤ ਹੋਣ ਨਾਲ ਇਨਫੈਕਸ਼ਨ ਦੇ ਕਹਿਰ ਨੂੰ ਕੰਟਰੋਲ ਕਰਨ ਲਈ ਛੁੱਟੀਆਂ ਦੇ ਮੌਸਮ ’ਚ ਸਰਕਾਰ ਵੱਲੋਂ ਬਹੁਤ ਹੀ ਸਖਤ ਲਾਕਡਾਊਨ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ -'ਕੋਰੋਨਾ ਤੋਂ ਵੀ ਵਧੇਰੇ ਖਤਰਨਾਕ ਵਾਇਰਸ ਦੀ ਲਪੇਟ ’ਚ ਆ ਸਕਦੀ ਹੈ ਦੁਨੀਆ'

ਜ਼ਿਕਰਯੋਗ ਹੈ ਕਿ ਬਿ੍ਰਟੇਨ ’ਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਦਾ ਪਤਾ ਚੱਲਿਆ ਹੈ ਜੋ ਕਿ ਦੇਸ਼ ’ਚ ਬਹੁਤ ਹੀ ਤੇਜ਼ੀ ਨਾਲ ਫੈਲ ਰਿਹਾ ਹੈ। ਵਾਇਰਸ ਦਾ ਨਵਾਂ ਸਟ੍ਰੇਨ ਕੋਵਿਡ-19 ਮਹਾਮਾਰੀ ਦਾ ਕਾਰਣ ਬਣਦਾ ਹੈ ਅਤੇ ਇਹ 70 ਫੀਸਦੀ ਜ਼ਿਆਦਾ ਇਨਫੈਕਸ਼ਨ ਹੈ। ਦੇਸ਼ ’ਚ ਕੋਰੋਨਾ ਦੇ ਟੀਕਾਕਰਣ ਦੀ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ -ਇਟਲੀ ’ਚ ਨਵੇਂ ਸਾਲ ’ਤੇ ਆਤਿਸ਼ਬਾਜ਼ੀ ਕਾਰਣ ਸੈਂਕੜੇ ਪੰਛੀਆਂ ਦੀ ਮੌਤ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 


author

Karan Kumar

Content Editor

Related News