ਬ੍ਰਾਜ਼ੀਲ ''ਚ ਇਕ ਦਿਨ ''ਚ ਕੋਰੋਨਾ ਦੇ 76,000 ਤੋਂ ਵਧੇਰੇ ਮਾਮਲੇ ਆਏ ਸਾਹਮਣੇ
Saturday, May 22, 2021 - 07:27 PM (IST)
ਰੀਓ ਡੀ ਜੇਨੇਰੋ-ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 76,855 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 11,59,70,949 ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਮੰਤਰਾਲਾ ਮੁਤਾਬਕ ਇਸ ਮਿਆਦ 'ਚ ਕੋਰੋਨਾ ਇਨਫੈਕਸ਼ਨ ਨਾਲ 2215 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 4,49,309 ਹੋ ਗਿਆ ਹੈ।
ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1.44 ਕਰੋੜ ਤੋਂ ਵਧੇਰੇ ਮਰੀਜ਼ ਇਸ ਨੂੰ ਮਾਤ ਦੇ ਚੁੱਕੇ ਹਨ। ਇਕ ਦਿਨ ਪਹਿਲਾਂ ਹੀ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ 82 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਮਾਰੀ ਨਾਲ 2403 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਬ੍ਰਾਜ਼ੀਲ ਵਿਸ਼ਵ 'ਚ ਕੋਰੋਨਾ ਇਨਫੈਕਸ਼ਨ ਨਾਲ ਮਰਨ ਵਾਲਿਆਂ 'ਚ ਅਮਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ।
ਇਹ ਵੀ ਪੜ੍ਹੋ-ਦੱਖਣੀ ਅਫਰੀਕਾ 'ਚ ਪ੍ਰਵਾਸੀ ਭਾਰਤੀਆਂ ਨੇ ਆਕਸੀਜਨ ਕੰਨਸਟ੍ਰੇਟਰ ਦੀ ਭਾਰਤ ਨੂੰ ਭੇਜੀ ਖੇਪ
ਅਮਰੀਕਾ 'ਚ ਕੋਰੋਨਾ ਇਨਫੈਕਸ਼ਨ ਨਾਲ ਹੁਣ ਤੱਕ 5,89,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਅਮਰੀਕਾ ਅਤੇ ਭਾਰਤ ਤੋਂ ਬਾਅਦ ਤੀਸਰੇ ਸਥਾਨ 'ਤੇ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ 2020 ਨੂੰ ਕੋਰੋਨਾ ਨੂੰ ਗਲੋਬਲੀ ਮਹਾਮਾਰੀ ਐਲਾਨਿਆ ਸੀ। ਉਸ ਵੇਲੇ ਤੋਂ ਲੈ ਕੇ ਹੁਣ ਤੱਕ ਵਿਸ਼ਵ 'ਚ 16.57 ਕਰੋੜ ਤੋਂ ਵਧੇਰੇ ਲੋਕ ਇਸ ਨਾਲ ਇਨਫੈਕਟਿਡ ਹੋ ਚੁੱਕੇ ਹਨ ਅਤੇ 34.3 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ-ਚੀਨ ਨੇ ਪਾਬੰਦੀਆਂ ਹਟਾਉਣ ਦੀ ਯੂਰਪੀਨ ਸੰਸਦ ਦੀ ਮੰਗ ਕੀਤੀ ਰੱਦ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।