ਆਜ਼ਾਦੀ ਮਾਰਚ : ਇਕ ਲੱਖ ਤੋਂ ਵੱਧ ਲੋਕ ਕਰਨਗੇ ਇਮਰਾਨ ਸਰਕਾਰ ਵਿਰੁੱਧ ਰੋਸ ਵਿਖਾਵਾ
Tuesday, Oct 29, 2019 - 03:57 AM (IST)

ਇਸਲਾਮਾਬਾਦ – ਪਾਕਿਸਤਾਨ ’ਚ ਇਮਰਾਨ ਸਰਕਾਰ ਵਿਰੁੱਧ ਵਿਰੋਧੀ ਪਾਰਟੀਆਂ ਦੇ ਰੋਸ ਵਿਖਾਵੇ ’ਚ ਇਕ ਲੱਖ ਤੋਂ ਵੱਧ ਲੋਕ ਹਿੱਸਾ ਲੈਣਗੇ। ਵਿਰੋਧੀ ਪਾਰਟੀਆਂ ਨੇ ਇਮਰਾਨ ਖਾਨ ’ਤੇ ਚੋਣਾਂ ’ਚ ਧਾਂਦਲੀ ਕਰ ਕੇ ਸੱਤਾ ’ਚ ਆਉਣ ਦਾ ਦੋਸ਼ ਲਾਉਂਦੇ ਹੋਏ ਰੋਸ ਵਿਖਾਵੇ ਦਾ ਸੱਦਾ ਦਿੱਤਾ ਹੈ। ਦੱਖਣ ਪੰਥੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ ਦੇ ਮੁਖੀ ਫਜ਼ਲ-ਉਰ-ਰਹਿਮਾਨ ਦੀ ਅਗਵਾਈ ਵਿਚ 31 ਅਕਤੂਬਰ ਨੂੰ ‘ਆਜ਼ਾਦੀ ਮਾਰਚ’ ਕੱਢਿਆ ਜਾਵੇਗਾ, ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਅਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ ਸਮੇਤ ਸਾਰੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਦਾ ਸਮਰਥਨ ਹਾਸਲ ਹੈ।