ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਮੋਰੱਕੋ ਨੇ ਦੁਨੀਆਭਰ ਤੋਂ ਆਉਣ ਵਾਲੀਆਂ ਉਡਾਣਾਂ ''ਤੇ ਲਾਈ ਰੋਕ

Sunday, Nov 28, 2021 - 09:13 PM (IST)

ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਮੋਰੱਕੋ ਨੇ ਦੁਨੀਆਭਰ ਤੋਂ ਆਉਣ ਵਾਲੀਆਂ ਉਡਾਣਾਂ ''ਤੇ ਲਾਈ ਰੋਕ

ਹੇਗ-ਮੋਰੱਕੋ ਨੇ ਕੋਵਿਡ-19 ਦੇ ਨਵੇਂ ਰੂਪ ਓਮੀਕ੍ਰੋਨ ਦੇ ਤੇਜ਼ੀ ਨਾਲ ਫੈਲਣ ਦੇ ਮੱਦੇਨਜ਼ਰ ਸੋਮਵਾਰ ਨੂੰ ਦੋ ਹਫ਼ਤਿਆਂ ਲਈ ਦੁਨੀਆਭਰ ਤੋਂ ਆਉਣ ਵਾਲੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ। ਵਿਦੇਸ਼ ਮੰਤਰਾਲਾ ਨੇ ਐਤਵਾਰ ਨੂੰ ਇਹ ਐਲਾਨ ਕੀਤਾ।

ਇਹ ਵੀ ਪੜ੍ਹੋ :ਚੈੱਕ ਗਣਰਾਜ 'ਚ ਫਿਆਲਾ ਨੇ ਨਵੇਂ ਪ੍ਰਧਾਨ ਮੰਤਰੀ ਦੇ ਤੌਰ 'ਤੇ ਚੁੱਕੀ ਸਹੁੰ

ਮੰਤਰਾਲਾ ਨੇ ਟਵੀਟ ਕੀਤਾ ਕਿ ਮਹਾਮਾਰੀ ਵਿਰੁੱਧ ਲੜਾਈ 'ਚ ਮਿਲੀ ਸਫ਼ਲਤਾ ਨੂੰ ਕਾਇਮ ਰੱਖਣ ਅਤੇ ਆਪਣੇ ਨਾਗਰਿਕਾਂ ਦੇ ਸਿਹਤ ਦੀ ਸੁਰੱਖਿਆ ਲਈ ਮੋਰੱਕੋ ਨੇ ਇਹ ਫੈਸਲਾ ਕੀਤਾ। ਅਫਰੀਕਾ 'ਚ ਕੋਵਿਡ-19 ਰੋਕੂ ਟੀਕਾਕਰਨ 'ਚ ਮੋਰੱਕੋ ਮੋਹਰੀ ਰਿਹਾ ਹੈ ਅਤੇ ਇਸ ਨੇ ਮਹਾਮਾਰੀ ਦੇ ਚੱਲਦੇ 2020 'ਚ ਕਈ ਮਹੀਨੇ ਆਪਣੀਆਂ ਸਰਹੱਦਾਂ ਬੰਦ ਰੱਖੀਆਂ ਸਨ।

ਇਹ ਵੀ ਪੜ੍ਹੋ : ਏਅਰਟੈੱਲ, ਵੋਡਾ-ਆਈਡੀਆ ਮਗਰੋਂ ਹੁਣ ਜਿਓ ਨੇ ਵੀ ਮਹਿੰਗੇ ਕੀਤੇ ਪਲਾਨ, 1 ਦਸੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News