ਰੂਸ ਨੇ ਬ੍ਰਿਟੇਨ ਦੇ PM ਜਾਨਸਨ ਅਤੇ ਉੱਚ ਅਧਿਕਾਰੀਆਂ 'ਤੇ ਦੇਸ਼ 'ਚ ਦਾਖ਼ਲ ਹੋਣ 'ਤੇ ਲਾਈ ਪਾਬੰਦੀ
Saturday, Apr 16, 2022 - 05:22 PM (IST)
ਮਾਸਕੋ (ਏਜੰਸੀ)- ਰੂਸ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਵਿਦੇਸ਼ ਮੰਤਰੀ ਐਲਿਜ਼ਾਬੈਥ ਟਰਸ, ਰੱਖਿਆ ਮੰਤਰੀ ਬੇਨ ਵੈਲੇਸ ਅਤੇ ਉਨ੍ਹਾਂ ਦੇ ਉੱਚ ਅਧਿਕਾਰੀਆਂ 'ਤੇ ਆਪਣੇ ਦੇਸ਼ ਵਿਚ ਦਾਖ਼ਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਰੂਸ ਦੇ ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ''ਬ੍ਰਿਟਿਸ਼ ਸਰਕਾਰ ਵੱਲੋਂ ਰੂਸ ਖ਼ਿਲਾਫ਼ ਖ਼ਾਸ ਕਰਕੇ ਉਸ ਦੇ ਸੀਨੀਅਰ ਅਧਿਕਾਰੀਆਂ 'ਤੇ ਪਾਬੰਦੀ ਲਗਾਉਣ ਦੀ ਕਾਰਵਾਈ ਦੇ ਜਵਾਬ 'ਚ ਬ੍ਰਿਟਿਸ਼ ਸਰਕਾਰ ਦੇ ਮਹੱਤਵਪੂਰਨ ਮੈਂਬਰਾਂ ਅਤੇ ਕਈ ਨੇਤਾਵਾਂ ਦੇ ਰੂਸ 'ਚ ਦਾਖ਼ਲ ਹੋਣ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ।''
ਮੰਤਰਾਲਾ ਨੇ ਕਿਹਾ ਕਿ ਨਵੀਆਂ ਪਾਬੰਦੀਆਂ ਬ੍ਰਿਟੇਨ ਵੱਲੋਂ ਰੂਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਅਲੱਗ-ਥਲੱਗ ਕਰਨ ਅਤੇ ਰੂਸ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਅਤੇ ਸਿਆਸੀ ਮੁਹਿੰਮ ਚਲਾਉਣ ਦੀ ਪ੍ਰਕਿਰਿਆ ਦੇ ਤੌਰ 'ਤੇ ਲਗਾਈਆਂ ਗਈਆਂ ਹਨ। ਰੂਸ ਦੇ ਵਿਦੇਸ਼ ਮੰਤਰਾਲਾ ਨੇ ਵੀ ਬ੍ਰਿਟੇਨ 'ਤੇ ਯੂਕ੍ਰੇਨ ਦੀ ਸਥਿਤੀ ਨੂੰ ਜਾਣਬੁੱਝ ਕੇ ਵਿਗਾੜਨ ਦਾ ਵੀ ਦੋਸ਼ ਲਗਾਇਆ ਅਤੇ ਕਿਹਾ ਕਿ ਬ੍ਰਿਟੇਨ ਯੂਕ੍ਰੇਨ ਨੂੰ ਮਾਰੂ ਹਥਿਆਰ ਭੇਜ ਕੇ ਅਤੇ ਰੂਸ ਦੇ ਖ਼ਿਲਾਫ਼ ਪਾਬੰਦੀਆਂ ਲਗਾਉਣ ਨੂੰ ਲੈ ਕੇ ਦੂਜੇ ਦੇਸ਼ਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਬ੍ਰਿਟਿਸ਼ ਅਧਿਕਾਰੀਆਂ ਨੂੰ ਰੂਸੋਫੋਬੀਆ ਹੋ ਗਿਆ ਹੈ। ਮੰਤਰਾਲਾ ਵੱਲੋਂ ਦੱਸਿਆ ਗਿਆ ਕਿ ਬ੍ਰਿਟੇਨ ਦੇ ਕੁੱਲ 13 ਅਧਿਕਾਰੀਆਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਆਉਣ ਵਾਲੇ ਸਮੇਂ 'ਚ ਸਿਆਸਤਦਾਨਾਂ ਅਤੇ ਬ੍ਰਿਟਿਸ਼ ਸੰਸਦ ਮੈਂਬਰਾਂ 'ਤੇ ਵੀ ਪਾਬੰਦੀ ਲਗਾਉਣ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਮਰੀਕਾ ਅਤੇ ਕਈ ਯੂਰਪੀ ਦੇਸ਼ਾਂ 'ਚ ਬੱਚਿਆਂ 'ਚ ਪਾਈ ਗਈ ਇਹ ਰਹੱਸਮਈ ਬਿਮਾਰੀ, WHO ਨੇ ਦਿੱਤੀ ਚਿਤਾਵਨੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।