ਕੈਨੇਡਾ ਤੋਂ ਬਾਅਦ ਹੁਣ ਲੰਡਨ ਅਸੈਂਬਲੀ ’ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼

Saturday, Nov 04, 2023 - 04:32 AM (IST)

ਕੈਨੇਡਾ ਤੋਂ ਬਾਅਦ ਹੁਣ ਲੰਡਨ ਅਸੈਂਬਲੀ ’ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼

ਲੰਡਨ (ਏਜੰਸੀ)- ਕੈਨੇਡਾ ਦੀ ਸੰਸਦ ’ਚ ਹਿੰਦੂਫੋਬੀਆ ਖ਼ਿਲਾਫ਼ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਅਗਲੇ ਹੀ ਦਿਨ ਬਰੰਟ ਅਤੇ ਹੈਰੋ ਦੇ ਵਿਧਾਇਕ ਕੇਰੂਪੇਸ਼ ਹਿਰਾਨੀ ਨੇ ਲੰਡਨ ਅਸੈਂਬਲੀ ’ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਉਰਫ਼ੀ ਜਾਵੇਦ ਨੂੰ 'ਗ੍ਰਿਫ਼ਤਾਰ' ਕਰਨ ਵਾਲੀ 'ਇੰਸਪੈਕਟਰ' 'ਤੇ ਡਿੱਗੀ ਗਾਜ਼, ਇਨਫਲੂਐਂਸਰ 'ਤੇ ਵੀ ਦਰਜ ਹੋਈ FIR

ਸਦਨ ’ਚ ਆਪਣੇ ਸੰਬੋਧਨ ਦੌਰਾਨ ਹਿਰਾਨੀ ਨੇ ਕਿਹਾ ਕਿ ਇੰਗਲੈਂਡ ਅਤੇ ਵੇਲਜ਼ ’ਚ ਅਪਰਾਧ ਸਰਵੇਖਣ ਦੇ ਨਤੀਜਿਆਂ ਮੁਤਾਬਕ ਹਿੰਦੂ ਧਾਰਮਿਕ ਤੌਰ ’ਤੇ ਨਿਸ਼ਾਨਾ ਬਣਾਉਣ ਵਾਲਾ ਦੂਜਾ ਸਭ ਤੋਂ ਵੱਡਾ ਭਾਈਚਾਰਾ ਹੈ ਅਤੇ ਪੁਲਸ ਵੀ ਹਿੰਦੂਆਂ ਖ਼ਿਲਾਫ਼ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਇਸ ਲਈ ਲੰਡਨ ਅਸੈਂਬਲੀ ਨੇ ਇਸ ਦਿਸ਼ਾ ਵਿਚ ਗੰਭੀਰਤਾ ਨਾਲ ਸੋਚਣਾ ਸ਼ੁਰੂ ਕਰ ਦਿੱਤਾ ਹੈ ਅਤੇ ਅਸੈਂਬਲੀ ਵੱਲੋਂ ਕਿਹਾ ਗਿਆ ਹੈ ਕਿ ਮੈਟਰੋਪੋਲੀਟਨ ਪੁਲਸ ਨੂੰ ਇਸ ਮਾਮਲੇ ਵਿਚ ਕਮਿਊਨਿਟੀ ਲੀਡਰਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਨਫ਼ਰਤੀ ਅਪਰਾਧਾਂ ਵਿਰੁੱਧ ਸ਼ਿਕਾਇਤ ਕਰਨ ਲਈ ਜਾਗਰੂਕ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ 'ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ, ਉੱਠੀ ਇਹ ਮੰਗ

ਆਪਣੇ ਪ੍ਰਸਤਾਵ ਵਿਚ ਹਿਰਾਨੀ ਨੇ ਕਿਹਾ ਕਿ ਲੰਡਨ ਵਿਚ ਹਿੰਦੂਫੋਬੀਆ ਲਈ ਕੋਈ ਥਾਂ ਨਹੀਂ ਹੈ ਪਰ ਇਸ ਦੇ ਬਾਵਜੂਦ ਪਿਛਲੇ ਕੁਝ ਮਹੀਨਿਆਂ ਵਿਚ ਹਿੰਦੂਆਂ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਅਸੈਂਬਲੀ ਵਿਚ ਇਹ ਵੀ ਚਰਚਾ ਕੀਤੀ ਗਈ ਕਿ ਲੰਡਨ ਦੇ ਗ੍ਰਹਿ ਵਿਭਾਗ ਅਨੁਸਾਰ, 2022-23 ਵਿਚ ਹਿੰਦੂਆਂ ਵਿਰੁੱਧ ਅਪਰਾਧ ਦੀਆਂ 291 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ ਅਤੇ ਇਹ ਇੰਗਲੈਂਡ ਅਤੇ ਵੇਲਜ਼ ਵਿਚ ਅਪਰਾਧ ਦੀਆਂ ਕੁੱਲ ਘਟਨਾਵਾਂ ਦਾ 3 ਫ਼ੀਸਦੀ ਬਣਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News