ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ

10/19/2017 12:45:23 AM

ਸਾਊਥਹਾਲ (ਰਾਜਵੀਰ ਸਮਰਾ)— ਇੱਥੋ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਸਾਰੇ ਧਰਮ ਦੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੀਵਾਲੀ ਦੇ ਤਿਓਹਾਰ ਦੀਆਂ ਸਮੁੱਚੇ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਸਾਊਥਹਾਲ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਸ਼ੇਰੇ. ਏ. ਪੰਜਾਬ ਸਪੋਰਟਸ ਅਤੇ ਕਲਚਰ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਘੁੰਮਣ ਨੂੰ ਸਨਮਾਨਿਤ ਕੀਤਾ। ਪੂਰੀ ਦੁਨੀਆ ਲੱਖਾਂ ਦੇ ਪਟਾਕੇ ਚਲਾਉਂਦੀ ਹੈ ਜੋ ਕਿ ਬਹੁਤ ਗਲਤ ਹੈ ਇਸ ਨਾਲ ਪ੍ਰਦੂਸ਼ਣ ਫੈਲਦਾ ਹੈ।