ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਨੂੰ ਪਾਕਿਸਤਾਨ 'ਚ 15 ਸਾਲ ਦੀ ਜੇਲ੍ਹ

Saturday, Jun 25, 2022 - 09:43 AM (IST)

ਲਾਹੌਰ (ਏਜੰਸੀ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 2008 ਦੇ ਮੁੰਬਈ ਹਮਲੇ ਦੇ ਇਕ ਸਾਜ਼ਿਸ਼ਕਰਤਾ ਨੂੰ ਅੱਤਵਾਦ ਦੇ ਵਿੱਤ ਪੋਸ਼ਣ ਦੇ ਇਕ ਮਾਮਲੇ ਵਿਚ 15 ਸਾਲ ਤੋਂ ਵੱਧ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ: ਅਧਿਐਨ 'ਚ ਖ਼ੁਲਾਸਾ: ਭਾਰਤ 'ਚ ਕੋਰੋਨਾ ਵੈਕਸੀਨ ਕਾਰਨ ਬਚੀਆਂ 42 ਲੱਖ ਜਾਨਾਂ, WHO ਨੇ ਕੀਤਾ ਸੀ ਇਹ ਦਾਅਵਾ

ਲਸ਼ਕਰ-ਏ-ਤੋਇਬਾ ਅਤੇ ਜਮਾਤ-ਉਦ-ਦਾਵਾ ਦੇ ਨੇਤਾਵਾਂ ਦੇ ਅੱਤਵਾਦ ਫੰਡਿੰਗ ਦੇ ਮਾਮਲਿਆਂ ਨਾਲ ਜੁੜੇ ਇਕ ਸੀਨੀਅਰ ਵਕੀਲ ਨੇ ਸ਼ੁੱਕਰਵਾਰ ਨੂੰ ਦੱਸਿਆ, ਇਸ ਮਹੀਨੇ ਦੀ ਸ਼ੁਰੂਆਤ 'ਚ ਲਾਹੌਰ ਵਿਚ ਇਕ ਅੱਤਵਾਦ ਰੋਕੂ ਅਦਾਲਤ ਨੇ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਾਜਿਦ ਮਜੀਦ ਮੀਰ ਨੂੰ 15 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੰਜਾਬ ਪੁਲਸ ਦਾ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.), ਜੋ ਮੀਡੀਆ ਨੂੰ ਅਜਿਹੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਜਾਣਕਾਰੀ ਸਾਂਝੀ ਕਰਦਾ ਹੈ, ਨੇ ਅੱਤਵਾਦ ਦੇ ਵਿੱਤ ਪੋਸ਼ਣ ਦੇ ਮਾਮਲੇ ਵਿਚ ਮੀਰ ਦੇ ਦੋਸ਼ੀ ਹੋਣ ਦੀ ਰਿਪੋਰਟ ਨਹੀਂ ਦਿੱਤੀ ਸੀ।

ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਗਲੋਬਲ ਐਮਰਜੈਂਸੀ ਐਲਾਨੇ ਜਾਣ 'ਤੇ ਵਿਚਾਰ, WHO ਨੇ ਸੱਦੀ ਹੰਗਾਮੀ ਮੀਟਿੰਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News