ਕੈਨੇਡਾ ਤੋਂ ਦੁਖਦਾਇਕ ਖ਼ਬਰ, 18 ਸਾਲਾਂ ਦੇ ਪੰਜਾਬੀ ਮੁੰਡੇ ਦਾ ਕਤਲ

11/24/2022 10:24:17 AM

ਟੋਰਾਂਟੋ (ਭਾਸ਼ਾ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ ਹਾਈ ਸਕੂਲ ਦੀ ਪਾਰਕਿੰਗ ਵਿੱਚ ਪੰਜਾਬੀ ਨੌਜਵਾਨ ਦਾ ਕਥਿਤ ਤੌਰ 'ਤੇ ਇੱਕ ਹੋਰ ਨੌਜਵਾਨ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਅਖ਼ਬਾਰ ‘ਵੈਨਕੂਵਰ ਸਨ’ ਦੀ ਖ਼ਬਰ ਮੁਤਾਬਕ ਮ੍ਰਿਤਕ ਦੀ ਪਛਾਣ ਮਹਿਕਪ੍ਰੀਤ ਸੇਠੀ ਵਜੋਂ ਹੋਈ ਹੈ। ਮੰਗਲਵਾਰ ਨੂੰ ਸਰੀ ਦੇ ਤਮਨਾਵਿਸ ਸੈਕੰਡਰੀ ਸਕੂਲ ਦੀ ਪਾਰਕਿੰਗ ਵਿੱਚ ਹੋਈ ਲੜਾਈ ਤੋਂ ਬਾਅਦ ਇੱਕ 17 ਸਾਲਾ ਮੁੰਡੇ ਨੇ ਉਸ ਨੂੰ ਚਾਕੂ ਮਾਰ ਦਿੱਤਾ ਸੀ। ਖ਼ਬਰ ਅਨੁਸਾਰ, ਸਕੂਲ ਦੀ ਪ੍ਰਿੰਸੀਪਲ ਨੇ ਮੰਗਲਵਾਰ ਨੂੰ ਘਟਨਾ ਦੀ ਪੁਸ਼ਟੀ ਕੀਤੀ, ਹਾਲਾਂਕਿ ਉਨ੍ਹਾਂ ਕਿਹਾ ਕਿ ਮਹਿਕਪ੍ਰੀਤ (18) ਸਕੂਲ ਦਾ ਵਿਦਿਆਰਥੀ ਨਹੀਂ ਹੈ।

ਇਹ ਵੀ ਪੜ੍ਹੋ: ਯੂਕ੍ਰੇਨ 'ਚ ਹਸਪਤਾਲ ਦੇ ਮੈਟਰਨਿਟੀ ਵਾਰਡ ਉੱਤੇ ਰਾਕੇਟ ਹਮਲਾ, ਨਵਜੰਮੇ ਬੱਚੇ ਦੀ ਮੌਤ

ਖ਼ਬਰ ਵਿੱਚ ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਟਿਮੋਥੀ ਪਿਰੋਟੀ ਦੇ ਹਵਾਲੇ ਨਾਲ ਕਿਹਾ ਗਿਆ, "ਮੰਨਿਆ ਜਾ ਰਿਹਾ ਹੈ ਕਿ ਸ਼ੱਕੀ ਅਤੇ ਸੇਠੀ ਇੱਕ ਦੂਜੇ ਨੂੰ ਜਾਣਦੇ ਸਨ ਅਤੇ ਇਹ ਇੱਕ ਅਲੱਗ ਮਾਮਲਾ ਹੈ।" ਚਸ਼ਮਦੀਦਾਂ ਨੇ 17 ਸਾਲਾ ਸ਼ੱਕੀ ਦੀ ਪਛਾਣ ਕੀਤੀ ਅਤੇ ਉਸ ਨੂੰ ਫੜ ਲਿਆ। ਸਰੀ ਵਿੱਚ ਕੈਨੇਡੀਅਨ ਨੈਸ਼ਨਲ ਪੁਲਸ ਫੋਰਸ ਦੀ ਬੁਲਾਰਾ ਕੈਪਟਨ ਵੈਨੇਸਾ ਮੁੰਨ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਪੁਲਸ ਨੂੰ ਬੁਲਾਇਆ ਗਿਆ। ਮੁਨ ਨੇ ਕਿਹਾ, “ਪੁਲਸ ਨੇ ਕੁਝ ਹੀ ਮਿੰਟਾਂ ਵਿੱਚ ਮੌਕੇ ‘ਤੇ ਪਹੁੰਚ ਕੇ ਉਸਦੀ ਜਾਨ ਬਚਾਉਣ ਲਈ ਉਪਾਅ ਕਰਨੇ ਸ਼ੁਰੂ ਕਰ ਦਿੱਤੇ। ਸੇਠੀ ਨੂੰ ਹਸਪਤਾਲ ਲਿਜਾਇਆ ਗਿਆ, ਹਾਲਾਂਕਿ ਪੂਰੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।'' 'ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ' ਨੇ ਮੌਕੇ 'ਤੇ ਮੌਜੂਦ ਸਕੂਲੀ ਵਿਦਿਆਰਥੀਆਂ ਨੂੰ ਅੱਗੇ ਆਉਣ ਅਤੇ ਘਟਨਾ ਨਾਲ ਜੁੜੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਯੁਵਰਾਜ ਸਿੰਘ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸੈਰ ਸਪਾਟਾ ਵਿਭਾਗ ਨੇ ਭੇਜਿਆ ਨੋਟਿਸ

 


cherry

Content Editor

Related News