ਕੈਨੇਡਾ ’ਚ 3 ਬੱਚਿਆਂ ਅਤੇ 2 ਔਰਤਾਂ ਦਾ ਕਤਲ, ਸ਼ੱਕੀ ਗ੍ਰਿਫ਼ਤਾਰ

02/12/2024 2:47:45 PM

ਵਿੰਨੀਪੈਗ : ਕੈਨੇਡਾ ਵਿਚ ਤਿੰਨ ਬੱਚਿਆਂ ਨੂੰ ਅੱਗ ਲਾ ਕੇ ਸਾੜਨ ਅਤੇ ਦੋ ਔਰਤਾਂ ਨੂੰ ਕਤਲ ਕੀਤੇ ਜਾਣ ਦਾ ਖੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਵਿੰਨੀਪੈਗ ਤੋਂ 75 ਕਿਲੋਮੀਟਰ ਦੂਰ ਕਾਰਮਨ ਕਸਬੇ ਵਿਚ ਤਿੰਨ ਵੱਖ-ਵੱਖ ਵਾਰਦਾਤਾਂ ਦੌਰਾਨ ਇਹ ਸਭ ਵਾਪਰਿਆ। ਮੈਨੀਟੋਬਾ ਪੁਲਸ ਨੇ ਇਸ ਮਾਮਲੇ ਵਿਚ 29 ਸਾਲ ਦੇ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਰਨ ਵਾਲਿਆਂ ਵਿਚੋਂ ਕਿਸੇ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਅਤੇ ਨਾ ਹੀ ਸ਼ੱਕੀ ਬਾਰੇ ਕੋਈ ਜਾਣਕਾਰੀ ਦਿਤੀ ਗਈ ਹੈ।

ਸੜਦੀ ਹੋਈ ਕਾਰ ਵਿਚੋਂ ਮਿਲੇ ਤਿੰਨੋ ਬੱਚੇ

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਟਿਮ ਆਰਸਨੋ ਨੇ ਦੱਸਿਆ ਕਿ ਇਸ ਤ੍ਰਾਸਦੀ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਤਲਾਸ਼ ਕਰਨੇ ਹਾਲੇ ਬਾਕੀ ਹਨ। ਜਾਂਚਕਰਤਾਵਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਤਿੰਨੋ ਵਾਰਦਾਤਾਂ ਦੇ ਕਾਰਨ ਪਤਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਸ ਦਾ ਮੰਨਣਾ ਹੈ ਕਿ ਸ਼ੱਕੀ ਸਭਨਾਂ ਨੂੰ ਜਾਣਦਾ ਸੀ। ਪੁਲਸ ਵੱਲੋਂ ਅੱਜ ਇਕ ਹੋਰ ਪ੍ਰੈਸ ਕਾਨਫਰੰਸ ਦੌਰਾਨ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਚਰਚ 'ਚ ਗੋਲੀਬਾਰੀ, ਪੰਜ ਸਾਲਾ ਬੱਚੇ ਸਮੇਤ ਦੋ ਵਿਅਕਤੀ ਜ਼ਖਮੀ, ਮਹਿਲਾ ਹਮਲਾਵਰ ਦੀ ਮੌਤ

ਸ਼ਖ਼ਸ ਨੇ ਕੀਤੀ ਸੀ ਬਚਾਉਣ ਦੀ ਕੋਸ਼ਿਸ਼

ਤਿੰਨ ਬੱਚੇ ਇਕ ਸੜਦੀ ਹੋਈ ਕਾਰ ਵਿਚ ਸਨ ਅਤੇ ਪੁਲਸ ਦੇ ਪੁੱਜਣ ਤੋਂ ਉਥੋਂ ਲੰਘ ਰਹੇ ਇਕ ਸ਼ਖਸ ਨੂੰ ਉਨ੍ਹਾਂ ਨੂੰ ਬਾਹਰ ਕੱਢ ਕੇ ਬਚਾਉਣ ਦਾ ਯਤਨ ਕੀਤਾ ਪਰ ਸਫਲ ਨਾ ਹੋ ਸਕਿਆ। ਉਸ ਨੇ ਦੱਸਿਆ ਕਿ ਉਹ ਆਪਣੀ ਧੀ ਨਾਲ ਕਿਤੇ ਜਾ ਰਿਹਾ ਸੀ ਜਦੋਂ ਹਾਈਵੇਅ ਦੇ ਇਕ ਪਾਸੇ ਗੱਡੀ ਖੜ੍ਹੀ ਨਜ਼ਰ ਆਈ। ਉਸ ਵੇਲੇ ਗੱਡੀ ਨੂੰ ਅੱਗ ਨਹੀਂ ਸੀ ਲੱਗੀ ਹੋਈ ਪਰ ਜਦੋਂ ਉਹ ਪਰਤਿਆ ਤਾਂ ਅੱਗ ਦੀਆਂ ਲਾਟਾਂ ਉਠ ਰਹੀਆਂ ਸਨ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News