ਸੀਨੀਅਰ ਪੱਤਰਕਾਰ ਨਿਸਾਰ ਲਹਿਰੀ ਦਾ ਕਤਲ, ਬਲੋਚਿਸਤਾਨ ਦੇ ਗੁਲਕੰਦ ਇਲਾਕੇ 'ਚ ਮਾਰੀ ਗੋਲੀ

Wednesday, Sep 04, 2024 - 10:58 PM (IST)

ਇਸਲਾਮਾਬਾਦ (ਯੂ. ਐੱਨ. ਆਈ.) : ਪਾਕਿਸਤਾਨ ਪੁਲਸ ਨੇ ਬੁੱਧਵਾਰ ਨੂੰ ਸੀਨੀਅਰ ਪੱਤਰਕਾਰ ਨਿਸਾਰ ਲਹਿਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਿਸ ਨੂੰ ਮਸਤੁੰਗ ਬਲੋਚਿਸਤਾਨ ਦੇ ਗੁਲਕੰਦ ਇਲਾਕੇ ਵਿਚ ਗੋਲੀ ਮਾਰ ਦਿੱਤੀ ਗਈ ਸੀ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਮਿਲੀ ਹੈ।

'ਐਕਸਪ੍ਰੈੱਸ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਪ੍ਰੈੱਸ ਕਲੱਬ ਦੇ ਸਾਬਕਾ ਸਕੱਤਰ ਲਹਿਰੀ ਦਾ ਜ਼ਮੀਨੀ ਵਿਵਾਦ ਕਾਰਨ ਕਤਲ ਕੀਤਾ ਗਿਆ ਸੀ। ਪ੍ਰੈੱਸ ਕਲੱਬ ਦੇ ਪ੍ਰਧਾਨ ਫੈਜ਼ ਦੁਰਾਨੀ ਨੇ ਇਸ ਅਪਰਾਧਿਕ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਜਾਂਚ ਦੀ ਮੰਗ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਦੁਖਦਾਈ ਘਟਨਾ ਸਿੰਧ ਦੇ ਘੋਟਕੀ 'ਚ ਪੱਤਰਕਾਰ ਬਚਲ ਘੁਨੀਓ ਦੇ ਕਤਲ ਤੋਂ ਬਾਅਦ ਵਾਪਰੀ ਹੈ। 'ਆਵਾਜ਼ ਟੀਵੀ' ਦੇ ਪੱਤਰਕਾਰ ਘੁਨੀਓ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਪੁਲਸ ਜਾਂਚ ਜਾਰੀ ਹੈ।

ਇਸੇ ਤਰ੍ਹਾਂ ਇਕ ਹੋਰ ਪੱਤਰਕਾਰ ਨਸਰੁੱਲਾ ਗਦਾਨੀ ਦੀ ਵੀ ਇਸ ਸਾਲ ਇਕ ਵੱਖਰੇ ਹਮਲੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News