ਲਾਹੌਰ 'ਚ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਮਿਲੀਆਂ ਲਾਸ਼ਾਂ

Tuesday, Oct 03, 2023 - 12:59 PM (IST)

ਲਾਹੌਰ 'ਚ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਮਿਲੀਆਂ ਲਾਸ਼ਾਂ

ਇੰਟਰਨੈਸ਼ਨਲ ਡੈਸਕ - ਪਾਕਿਸਤਾਨ ਦੇ ਲਾਹੌਰ 'ਚ ਇਕ ਮਾਂ-ਧੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਦੀਆਂ ਲਾਸ਼ਾਂ ਘਰ 'ਚੋਂ ਬਰਾਮਦ ਹੋਈਆਂ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਫੈਕਟਰੀ ਏਰੀਆ 'ਚ ਵਾਪਰੀ ਹੈ। ਮ੍ਰਿਤਕਾਂ ਦੀ ਪਛਾਣ 50 ਸਾਲਾ ਸ਼ਕੀਲਾ ਅਤੇ 20 ਸਾਲਾ ਅਲੀਸ਼ਾ ਵਜੋਂ ਹੋਈ ਹੈ, ਜਿਹਨਾਂ ਦਾ ਲਾਹੌਰ ਦੇ ਫੈਕਟਰੀ ਏਰੀਆ 'ਚ ਤੇਜ਼ਧਾਰ ਚੀਜ਼ ਨਾਲ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਸੂਤਰਾਂ ਅਨੁਸਾਰ ਪੁਲਸ ਅਤੇ ਫੋਰੈਂਸਿਕ ਟੀਮਾਂ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ। ਮਾਂ ਅਤੇ ਧੀ ਦੇ ਕਤਲ ਲਈ ਵਰਤੀ ਗਈ ਤਿੱਖੀ ਚੀਜ਼ ਨੂੰ ਉਹਨਾਂ ਨੇ ਕਬਜ਼ੇ 'ਚ ਲੈ ਕੇ ਫੋਰੈਂਸਿਕ ਲਈ ਭੇਜ ਦਿੱਤਾ ਹੈ। ਨਾਲ ਹੀ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਜਿਹੀ ਇਕ ਹੋਰ ਘਟਨਾ ਕਰਾਚੀ ਦੀ ਰਿਜ਼ਵੀਆ ਸੋਸਾਇਟੀ ਵਿੱਚ ਵਾਪਰੀ ਸੀ, ਜਿੱਥੇ ਇੱਕ ਮਾਂ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ 'ਚ ਮਾਂ ਨੇ ਆਪਣੀ ਧੀ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਬਚ ਗਈ। ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਅਤੇ ਇਸ ਸਮੇਂ ਸਥਾਨਕ ਮੈਡੀਕਲ ਸਹੂਲਤ ਵਿੱਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : ਦੁਸਹਿਰਾ ਸਣੇ ਅਕਤੂਬਰ ਮਹੀਨੇ ਆ ਰਹੇ ਹਨ ਇਹ ਵਰਤ ਤੇ ਤਿਉਹਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News