ਪਾਕਿਸਤਾਨੀ ਪੰਜਾਬ ''ਚ ਨਵ-ਵਿਆਹੁਤਾ ਜੋੜੇ ਨੂੰ ਗੋਲ਼ੀ ਮਾਰ ਉਤਾਰਿਆ ਮੌਤ ਦੇ ਘਾਟ

Saturday, Aug 05, 2023 - 01:15 AM (IST)

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਪੰਜਾਬ ਸੂਬੇ 'ਚ ਨਵ-ਵਿਆਹੇ ਜੋੜੇ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਅਨੁਸਾਰ 30 ਸਾਲਾ ਮੁਹੰਮਦ ਜ਼ੁਲਫਿਕਾਰ ਅਤੇ 23 ਸਾਲਾ ਸ਼ਗੁਫਤਾ ਬੀਬੀ ਨੂੰ ਸ਼ੱਕੀ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਅੰਦਰ ਵੜ ਕੇ ਗੋਲ਼ੀਆਂ ਮਾਰ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੈਕਸੀਕੋ 'ਚ ਦਰਦਨਾਕ ਹਾਦਸਾ: 131 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, 6 ਭਾਰਤੀਆਂ ਸਮੇਤ 18 ਲੋਕਾਂ ਦੀ ਮੌਤ

ਪੁਲਸ ਨੇ ਦੱਸਿਆ ਕਿ ਲਾਹੌਰ ਤੋਂ ਕਰੀਬ 60 ਕਿਲੋਮੀਟਰ ਦੂਰ ਕਸੂਰ ਜ਼ਿਲ੍ਹੇ ਦੇ ਫੂਲਨਗਰ ਦੇ ਰਹਿਣ ਵਾਲੇ ਜ਼ੁਲਫਿਕਾਰ ਨੇ ਕੁਝ ਹਫਤੇ ਪਹਿਲਾਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸ਼ਗੁਫਤਾ ਨਾਲ ਵਿਆਹ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼ਗੁਫਤਾ ਦਾ ਪਰਿਵਾਰ ਉਸ ਦੀ ਪਸੰਦ ਦੇ ਖ਼ਿਲਾਫ਼ ਸੀ ਕਿਉਂਕਿ ਉਹ ਉਸ ਦਾ ਵਿਆਹ ਕਿਸੇ ਰਿਸ਼ਤੇਦਾਰ ਨਾਲ ਕਰਨਾ ਚਾਹੁੰਦੇ ਸਨ। ਕੁਝ ਹਫਤੇ ਪਹਿਲਾਂ ਉਹ ਜ਼ੁਲਫਿਕਾਰ ਨਾਲ ਭੱਜ ਗਈ ਸੀ, ਜਿਸ ਨਾਲ ਉਹ ਪਿਆਰ ਕਰਦੀ ਸੀ ਅਤੇ ਕੋਰਟ ਮੈਰਿਜ ਕਰ ਚੁੱਕੀ ਸੀ। ਸ਼ਗੁਫਤਾ ਦੇ ਪਿਤਾ ਅਤੇ ਭਰਾਵਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਬੇਅਦਬੀ ਦੀਆਂ ਘਟਨਾਵਾਂ 'ਤੇ ਨਹੀਂ ਲੱਗ ਰਹੀ ਲਗਾਮ, CCTV 'ਚ ਕੈਦ ਨਸ਼ੇੜੀ ਦੀਆਂ ਹਰਕਤਾਂ ਦੇਖ ਉੱਡ ਜਾਣਗੇ ਹੋਸ਼

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News