ਲੇਡੀ ਟੀਚਰ ਨੇ ਆਪਣੇ ਹੀ ਵਿਦਿਆਰਥੀ ਨਾਲ ਕੀਤੀ ਸ਼ਰਮਨਾਕ ਕਰਤੂਤ ! ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
Wednesday, Nov 18, 2026 - 09:34 AM (IST)
ਬ੍ਰਿਸਬੇਨ (ਸੁਰਿੰਦਰਪਾਲ)- ਆਸਟ੍ਰੇਲੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸ਼ਹਿਰ ਮੈਂਡੂਰਾ 'ਚ 34 ਸਾਲਾ ਮਿਊਜ਼ਿਕ ਟੀਚਰ ਨਾਓਮੀ ਟੇਕੀਆ ਕਰੇਗ ਨੂੰ ਆਪਣੇ 12 ਸਾਲਾ ਵਿਦਿਆਰਥੀ ਦਾ ਲੰਮੇ ਸਮੇਂ ਤੱਕ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਪਰਥ ਦੀ ਜ਼ਿਲ੍ਹਾ ਅਦਾਲਤ ਨੇ ਸਾਢੇ 8 ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਤਹਿਤ ਉਸ ਨੂੰ ਪੈਰੋਲ ਲਈ ਘੱਟੋ-ਘੱਟ ਸਾਢੇ 6 ਸਾਲ ਜੇਲ੍ਹ ਵਿਚ ਕੱਟਣੇ ਪੈਣਗੇ।
ਅਧਿਆਪਕਾ ਨੇ ਅਗਸਤ 2024 ਤੋਂ ਦਸੰਬਰ 2025 ਦਰਮਿਆਨ ਵਿਦਿਆਰਥੀ ਨਾਲ ਕੀਤੇ 12 ਜਿਨਸੀ ਅਪਰਾਧਾਂ ਦੇ ਦੋਸ਼ ਕਬੂਲ ਕੀਤੇ ਸਨ, ਜਿਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਦਿਆਰਥੀ ਦੀ ਮਾਂ ਨੇ ਘਰ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਉਸ ਦੀਆਂ ਅਪਰਾਧਿਕ ਹਰਕਤਾਂ ਦੇਖ ਕੇ ਪੁਲਸ ਨੂੰ ਸ਼ਿਕਾਇਤ ਕੀਤੀ।
ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਅਧਿਆਪਕਾ ਨੇ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਦਾ ਭਰੋਸਾ ਜਿੱਤਣ ਲਈ ਤੋਹਫ਼ੇ ਦਿੱਤੇ ਅਤੇ ਉਸ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਣ ਦੇ ਮੌਕੇ ਵੀ ਮੁਹੱਈਆ ਕਰਵਾਏ। ਇਸ ਮਾਮਲੇ ਵਿਚ ਇਹ ਵੀ ਖੁਲਾਸਾ ਹੋਇਆ ਕਿ ਅਧਿਆਪਕਾ ਨੇ ਜਨਵਰੀ 2026 ਵਿਚ ਇਕ ਬੱਚੀ ਨੂੰ ਜਨਮ ਦਿੱਤਾ, ਜਿਸ ਦਾ ਪਿਤਾ ਉਹੀ ਨਾਬਾਲਗ ਵਿਦਿਆਰਥੀ ਹੈ। ਅਦਾਲਤ ਨੇ ਇਸ ਘਟਨਾ ਨੂੰ ਅਧਿਆਪਕ ਦੇ ਭਰੋਸੇ ਅਤੇ ਜ਼ਿੰਮੇਵਾਰੀ ਦੀ ਗੰਭੀਰ ਉਲੰਘਣਾ ਕਰਾਰ ਦਿੰਦਿਆਂ ਸਖ਼ਤ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- IND vs NZ ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੇ ਹੱਥ ਦੀ ਟੁੱਟੀ ਹੱਡੀ ! ਪੂਰੀ ਸੀਰੀਜ਼ 'ਚੋਂ ਹੋਇਆ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
