ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ

Wednesday, Oct 16, 2024 - 02:24 PM (IST)

ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ

ਵਾਸ਼ਿੰਗਟਨ (ਏਜੰਸੀ)- ਅਮਰੀਕੀ ਅਰਬਪਤੀ ਉਦਯੋਗਪਤੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਦੇ ਮਾਲਕ ਐਲੋਨ ਮਸਕ ਨੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਰਾਸ਼ਟਰਪਤੀ ਚੋਣ ਮੁਹਿੰਮ ਦਾ ਸਮਰਥਨ ਕਰਨ ਲਈ ਬਣਾਈ ਗਈ ਇਕ ਸਿਆਸੀ ਐਕਸ਼ਨ ਕਮੇਟੀ (ਪੀਏਸੀ) ਨੂੰ ਲਗਭਗ 7.50 ਕਰੋੜ ਡਾਲਰ ਦਾਨ ਦਿੱਤਾ ਹੈ।

ਇਹ ਵੀ ਪੜ੍ਹੋ: ਕਮਲਾ ਹੈਰਿਸ ਨੇ ਚੋਣ ਪ੍ਰਚਾਰ ਦੌਰਾਨ ਗੈਰ ਗੋਰੇ ਲੋਕਾਂ ਨਾਲ ਵਿਤਕਰੇ ਦਾ ਚੁੱਕਿਆ ਮੁੱਦਾ

ਮੰਗਲਵਾਰ ਨੂੰ ਪ੍ਰਕਾਸ਼ਿਤ ਯੂਐਸ ਫੈਡਰਲ ਇਲੈਕਸ਼ਨ ਕਮਿਸ਼ਨ (ਐਫਈਸੀ) ਦੇ ਇੱਕ ਬਿਆਨ ਅਨੁਸਾਰ, ਮਸਕ ਨੇ ਜੁਲਾਈ ਤੋਂ ਸਤੰਬਰ ਦੀ ਮਿਆਦ ਵਿੱਚ ਅਮਰੀਕਾ ਪੀਏਸੀ ਨੂੰ 7.49 ਕਰੋੜ ਡਾਲਰ ਦਾ ਦਾਨ ਦਿੱਤਾ। ਜ਼ਿਕਰਯੋਗ ਹੈ ਕਿ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਟਰੰਪ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦੇ ਖਿਲਾਫ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: ਟਰੰਪ ਦਾ ਵੱਡਾ ਬਿਆਨ, ਕਿਹਾ- 'ਦੁਸ਼ਮਣਾਂ ਨਾਲੋਂ ਸਾਡੇ ਸਹਿਯੋਗੀਆਂ ਨੇ ਸਾਡਾ ਵੱਧ ਫਾਇਦਾ ਚੁੱਕਿਆ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News