ਮਿਆਂਮਾਰ ਦੀ ਫ਼ੌਜੀ ਸਰਕਾਰ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ 10,000 ਕੈਦੀਆਂ ਨੂੰ ਕੀਤਾ ਮਾਫ਼

Thursday, Jan 04, 2024 - 03:33 PM (IST)

ਮਿਆਂਮਾਰ ਦੀ ਫ਼ੌਜੀ ਸਰਕਾਰ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ 10,000 ਕੈਦੀਆਂ ਨੂੰ ਕੀਤਾ ਮਾਫ਼

ਬੈਂਕਾਕ (ਭਾਸ਼ਾ)- ਮਿਆਂਮਾਰ ਦੀ ਫ਼ੌਜੀ ਸਰਕਾਰ ਨੇ ਵੀਰਵਾਰ ਨੂੰ ਬ੍ਰਿਟੇਨ ਤੋਂ ਆਜ਼ਾਦੀ ਮਿਲਣ ਦੇ 76 ਸਾਲ ਪੂਰੇ ਹੋਣ 'ਤੇ ਲਗਭਗ 10,000 ਕੈਦੀਆਂ ਨੂੰ ਮਾਫ਼ੀ ਦੇ ਦਿੱਤੀ ਹੈ ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ 'ਚ ਸਿਆਸੀ ਕੈਦੀ ਵੀ ਸ਼ਾਮਲ ਹਨ ਜਾਂ ਨਹੀਂ। ਸਰਕਾਰੀ ਐੱਮ.ਆਰ.ਟੀ.ਵੀ. ਟੈਲੀਵਿਜ਼ਨ ਨੇ ਦੱਸਿਆ ਕਿ ਮਿਆਂਮਾਰ ਦੀ ਮਿਲਟਰੀ ਕੌਂਸਲ ਦੇ ਮੁਖੀ ਸੀਨੀਅਰ ਜਨਰਲ ਮਿਨ ਆਂਗ ਹਲੈਂਗ ਨੇ 9,652 ਕੈਦੀਆਂ ਨੂੰ ਮਾਫ਼ ਕਰ ਦਿੱਤਾ ਹੈ। MRTV ਨੇ ਇਕ ਵੱਖ ਖ਼ਬਰ ਵਿਚ ਕਿਹਾ ਕਿ ਹਲੈਂਗ ਨੇ ਜੇਲ੍ਹ ਵਿੱਚ ਬੰਦ 114 ਵਿਦੇਸ਼ੀਆਂ ਨੂੰ ਵੀ ਮਾਫ਼ ਕਰ ਦਿੱਤਾ ਹੈ, ਜਿਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਸਵੀਡਨ 'ਚ ਠੰਡ ਨੇ ਤੋੜਿਆ 25 ਸਾਲਾਂ ਦਾ ਰਿਕਾਰਡ, -40 ਡਿਗਰੀ ਤੋਂ ਹੇਠਾਂ ਡਿੱਗਿਆ ਤਾਪਮਾਨ

PunjabKesari

ਕੈਦੀਆਂ ਦੀ ਰਿਹਾਈ ਵੀਰਵਾਰ ਨੂੰ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਇਸ ਨੂੰ ਪੂਰਾ ਹੋਣ ਵਿੱਚ ਕਈ ਦਿਨ ਲੱਗ ਸਕਦੇ ਹਨ। ਯੰਗੂਨ ਦੀ ਇਨਸੀਨ ਜੇਲ੍ਹ ਦੇ ਬਾਹਰ ਕੈਦੀਆਂ ਦੇ ਰਿਸ਼ਤੇਦਾਰ ਆਉਣੇ ਸ਼ੁਰੂ ਹੋ ਗਏ। ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ। ਇਸ ਗੱਲ ਦਾ ਵੀ ਕੋਈ ਸੰਕੇਤ ਨਹੀਂ ਹੈ ਕਿ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਵਿਚ ਲੋਕਤੰਤਰ ਸਮਰਥਕ ਨੇਤਾ ਆਂਗ ਸਾਨ ਸੂ ਕੀ ਵੀ ਸ਼ਾਮਲ ਹੋਵੇਗੀ ਜਾਂ ਨਹੀਂ। ਸੂ ਕੀ (78) ਨੂੰ ਫੌਜ ਵੱਲੋਂ ਦਾਇਰ ਕਈ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ 27 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News