ਨਛੱਤਰ ਸਿੰਘ ਕਲਸੀ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ ''ਤੇ ਦਿੱਤੀ ਵਧਾਈ
Saturday, Jun 29, 2024 - 02:44 AM (IST)

ਲੰਡਨ (ਰਾਜਵੀਰ ਸਮਰਾ)- ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ 'ਤੇ ਨਛੱਤਰ ਸਿੰਘ ਕਲਸੀ ਯੂ.ਕੇ. ਮੁੱਖ ਬੁਲਾਰੇ ਇੰਡੀਅਨ ਓਵਰਸੀਜ਼ ਕਾਂਗਰਸ ਤੇ ਸਾਬਕਾ ਪ੍ਰਧਾਨ ਐੱਨ.ਆਰ.ਆਈ. ਸਭਾ ਯੂ.ਕੇ. ਨੇ ਰਾਹੁਲ ਗਾਂਧੀ ਨੂੰ ਮੁਬਾਰਕਬਾਦ ਦਿੱਤੀ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਕਾਂਗਰਸ ਨੂੰ ਮੁੜ ਤੋਂ ਪੈਰਾਂ ਉੱਪਰ ਖੜ੍ਹਾ ਕੀਤਾ ਹੈ, ਜਿਸ ਵਿੱਚ ਰਾਹੁਲ ਗਾਂਧੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਇਸ ਦੇ ਨਾਲ ਹੀ ਇੰਡੀਆ ਗਠਜੋੜ ਨੂੰ ਸਥਾਪਿਤ ਕਰਨ ਵਿੱਚ ਵੀ ਰਾਹੁਲ ਗਾਂਧੀ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਂ ਸਾਲਾਂ ਵਿੱਚ ਦੇਸ਼ ਵਿੱਚ ਹੋਣ ਜਾ ਰਹੇ ਅਹਿਮ ਫੈਸਲਿਆਂ ਵਿੱਚ ਰਾਹੁਲ ਗਾਂਧੀ ਦੀ ਅਹਿਮ ਭੂਮਿਕਾ ਹੋਵੇਗੀ।
ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਮਿਲ ਕੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ 'ਤੇ ਗੁਲਦਸਤਾ ਦੇ ਕੇ ਸ਼ੁਭਕਾਮਨਾਵਾਂ ਭੇਂਟ ਕਰਦੇ ਹੋਏ ਕਾਂਗਰਸ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e