ਇਟਲੀ ਦੇ ਸ਼ਹਿਰ ਲੋਧੀ ਵਿਖੇ ਸਜਾਇਆ ਗਿਆ ਮਹਾਨ ਨਗਰ ਕੀਰਤਨ (ਤਸਵੀਰਾਂ)
Monday, May 05, 2025 - 06:52 PM (IST)

ਮਿਲਾਨ (ਸਾਬੀ ਚੀਨੀਆ)- ਗੁਰਦੁਆਰਾ ਸ਼ਹੀਦਾਂ ਚਾਰ ਸਾਹਿਬਜਾਦੇ ਕੈਸਲਪੁਸਟਰਲੈਂਗੋ ਲੋਧੀ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਨਤਮਸਤਕ ਹੋਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਨੇ ਲੋਧੀ ਸ਼ਹਿਰ ਦੀ ਪਰਿਕਰਮਾ ਕੀਤੀ। ਸੰਗਤਾਂ ਵੱਲੋ ਜਗ੍ਹਾ-ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਸਰਹੱਦ 'ਤੇ ਭਾਰਤੀ ਬੱਚਿਆਂ ਦੀ ਗਿਣਤੀ 'ਚ ਹੈਰਾਨੀਜਨਕ ਵਾਧਾ!
ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ਬਨਿਅੋਲੋ ਮੇਲਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਗਏ। ਇਸ ਮੌਕੇ ਕੀਰਤਨੀਏ ਜੱਥੇ ਅਤੇ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆ ਅਤੇ ਸਾਥੀਆ ਦੁਆਰਾ ਸੰਗਤਾਂ ਨੂੰ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੇਵਾਦਾਰਾਂ ਵੱਲੋ ਆਈਆਂ ਸਿੱਖ ਸੰਗਤਾਂ ਦੀ ਸੇਵਾ ਲਈ ਲੰਗਰਾਂ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਸੰਸਥਾ ਦੁਆਰਾ ਇਟਾਲੀਅਨ ਭਾਸ਼ਾ ਵਿੱਚ ਸਿੱਖ ਇਤਿਹਾਸ ਦੀਆ ਕਿਤਾਬਾਂ ਵੰਡੀਆਂ ਗਈਆਂ। ਵੱਖ-ਵੱਖ ਸੇਵਾਵਾਂ ਕਰਨ ਅਤੇ ਦੂਰੋਂ ਨੇੜਿੳ ਆਈਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਗੁਰਦੁਆਰਾ ਸ਼ਹੀਦਾਂ ਚਾਰ ਸਾਹਿਬਜਾਦੇ ਦੀ ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾੳ ਭੇਂਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।