ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ

Friday, Sep 11, 2026 - 04:03 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ

ਰੋਮ (ਕੈਂਥ)- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸੋ਼-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਸਜਾਏ ਗਏ,  ਜਿਹਨਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਤਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 13 ਸਤੰਬਰ ਦਿਨ ਐਤਵਾਰ 2026 ਨੂੰ ਸ਼ਹਿਰ ਤੇਰਾਚੀਨਾ ਵਿਖੇ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਰਾਗੀ,ਢਾਡੀ, ਕੀਰਤਨੀਏ ਤੇ ਕਥਾਵਾਚਕ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਭਾਰੀ ਵਿਰੋਧ ਮਗਰੋਂ ਅਮਰੀਕਾ ਨੇ ਹਟਾਇਆ ਵਿਵਾਦਿਤ "Mr Singh" ਵਾਲਾ ਪੋਸਟਰ

ਇਸ ਗੁਰਪਰਬ ਮੌਕੇ ਭਾਰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ  ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਭਾਈ ਸਾਹਿਬ ਭਾਈ ਜਗਜੀਤ ਸਿੰਘ ਖਾਲਸਾ ਤੇ ਸਾਥੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਉਣਗੇ। ਪ੍ਰੈੱਸ ਨੂੰ ਇਹ ਜਾਣਕਾਰੀ ਜਗਰੂਪ ਸਿੰਘ ਗਿੱਲ ਸੈਕਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਬੋਰਗੋ ਹਰਮਾਦਾ (ਲਾਤੀਨਾ) ਨੇ ਦਿੰਦਿਆਂ ਕਿਹਾ ਕਿ ਇਹ ਸਮਾਗਮ 4 ਰੋਜ਼ਾ ਹੈ ਜਿਹੜਾ 10 ਸਤੰਬਰ ਨੂੰ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਵਿਸ਼ਾਲ ਧਾਰਮਿਕ ਦੀਵਾਨ ਦੇ ਨਾਲ ਵਿਸ਼ਾਲ ਨਗਰ ਕੀਰਤਨ ਤੇਰਾਚੀਨਾ ਵਿਖੇ 13 ਸਤੰਬਰ ਨੂੰ ਦੁਪਹਿਰ 1 ਵਜੇ ਸਜਾਇਆ ਜਾਵੇਗਾ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News