ਇਟਲੀ ''ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

Monday, Sep 28, 2026 - 05:06 PM (IST)

ਇਟਲੀ ''ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਇਟਲੀ (ਸਾਬੀ ਚੀਨੀਆ)- ਇਟਲੀ ਦੇ ਸ਼ਹਿਰ ਚਿਸਤੈਰਨਾ ਵਿੱਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਦੂਸਰਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਵਿਸ਼ੇਸ਼ ਯਤਨਾਂ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਨੇਪਰੇ ਚੜ੍ਹਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਚੋ "ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ" ਦੇ ਜੈਕਾਰਿਆਂ ਨਾਲ ਇਟਲੀ ਦਾ ਮਾਹੌਲ ਪੂਰੀ ਤਰ੍ਹਾਂ ਗੂੰਜ ਉੱਠਿਆ ਅਤੇ ਸੰਗਤਾਂ ਨੇ ਪੂਰੇ ਅਨੁਸ਼ਾਸਨ ਨਾਲ ਹਾਜ਼ਰੀ ਭਰਦਿਆਂ ਸਜਾਏ ਪੰਡਾਲ ਵਿੱਚ ਨਤਮਸਤਕ ਹੁੰਦਿਆ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

PunjabKesari

PunjabKesari

ਇਸ ਸਮਾਗਮ ਵਿੱਚ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ। ਸੰਗਤਾਂ ਵੱਲੋਂ ਰਸਤੇ ਵਿੱਚ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਅਤੇ ਠੰਢੇ ਪਾਣੀ ਦੀਆਂ ਸੇਵਾਵਾਂ ਵਰਤਾਈਆਂ ਗਈਆਂ। ਇਸ ਮੌਕੇ ਛੋਟੇ ਛੋਟੇ ਬੱਚਿਆਂ ਤੋਂ ਇਲਾਵਾ ਢਾਡੀ ਅਵਤਾਰ ਸਿੰਘ ਦੇ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ । ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਟਰੈਫਿਕ ਅਤੇ ਸੁਰੱਖਿਆ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ।

PunjabKesari

PunjabKesari


ਪੜ੍ਹੋ ਇਹ ਅਹਿਮ ਖ਼ਬਰ- ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ

ਨੌਜਵਾਨਾਂ ਅਤੇ ਬੱਚਿਆਂ ਨੇ ਨਗਰ ਕੀਰਤਨ 'ਚ ਸੇਵਾ ਕਰਦਿਆਂ ਵੱਧ-ਚੜ੍ਹ ਕੇ ਆਪਣੀ ਹਾਜ਼ਰੀ ਭਰੀ। ਨਾਲ ਹੀ ਗਤਕੇ ਵਾਲੇ ਸਿੰਘਾਂ ਵੱਲੋਂ ਗੱਤਕਾ ਕਲਾ ਦੇ ਜੌਹਰ ਵਿਖਾਏ ਗਏ। ਪ੍ਰਬੰਧਕ ਕਮੇਟੀ ਕਮੇਟੀ ਵੱਲੋਂ ਕੀਤੇ ਪ੍ਰਬੰਧਾਂ ਦੀ ਸੰਗਤਾਂ ਵੱਲੋ ਭਰਪੂਰ ਸ਼ਲਾਘਾ ਕੀਤੀ ਗਈ। ਸਥਾਨਿਕ ਪ੍ਰਸ਼ਾਸ਼ਨ ਵੱਲੋਂ ਦਿੱਤਾ ਗਿਆ ਸਹਿਯੋਗ ਵੀ ਸ਼ਲਾਘਾਯੋਗ ਸੀ, ਜਿਨ੍ਹਾਂ ਟ੍ਰੈਫ਼ਿਕ ਨੂੰ ਸੁਚੱਜੇ ਢੰਗ ਤਰੀਕੇ ਨਾਲ ਕੰਟਰੋਲ ਕੀਤਾ ਅਤੇ ਡਿਊਟੀ ਨੂੰ ਸੇਵਾ ਸਮਝ ਕੇ ਨਿਭਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News