ਇਟਲੀ ''ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਨਗਰ ਕੀਰਤਨ

Thursday, Nov 05, 2026 - 03:21 PM (IST)

ਇਟਲੀ ''ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਨਗਰ ਕੀਰਤਨ

ਮਿਲਾਨ/ਇਟਲੀ ( ਸਾਬੀ ਚੀਨੀਆ)- ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਇਟਲੀ) ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਭਾਰੀ ਉਤਸ਼ਾਹ ਅਤੇ ਸ਼ਰਧਾ-ਭਾਵਨਾ ਨਾਲ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਵੀਨੀਓ ਦੇ ਵੱਖ-ਵੱਖ ਨਿਰਧਾਰਿਤ ਮਾਰਗਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ।

PunjabKesari

 

PunjabKesari

PunjabKesari

ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ, ਇਤਿਹਾਸ ਅਤੇ ਗੁਰਬਾਣੀ ਨਾਲ ਜੋੜ ਕੇ ਨਿਹਾਲ ਕਰਨਗੇ। ਸੰਗਤਾਂ ਲਈ ਥਾਂ-ਥਾਂ ’ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਜਾਣਗੀਆਂ। ਕਵੀਸ਼ਰੀ ਜੱਥਾ ਭਾਈ ਸਤਨਾਮ ਸਿੰਘ ਸਰਹਾਲੀ ਅਤੇ ਅਜੀਤ ਸਿੰਘ ਥਿੰਦ ਤੇ ਸਾਥੀ ਵੀ ਸੰਗਤਾਂ ਨੂੰ ਵਾਰਾਂ ਨਾਲ ਨਿਹਾਲ ਕਰਨਗੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਟਲੀ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਇਸ ਮਹਾਨ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News