ਸਤਿਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਬਰੇਸ਼ੀਆ ਵਿਖੇ ਸਜਿਆ 15ਵਾਂ ਵਿਸ਼ਾਲ ਨਗਰ ਕੀਰਤਨ
Monday, Nov 16, 2026 - 12:00 PM (IST)
ਇਟਲੀ (ਦਲਵੀਰ ਸਿੰਘ ਕੈਂਥ)- ਸਮੁੱਚੀ ਮਨੁੱਖਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਬਾਨੀ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ 'ਤੇ ਹਰ ਸਾਲ ਕਸਤੇਨੇਦਲੋ (ਬਰੇਸ਼ੀਆ) ਵਿਖੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਾਲ ਵੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਕਸਤੇਨੇਦਲੋ ਸ਼ਹਿਰ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਆਰੰਭਤਾ ਮੌਕੇ ਸੰਗਤਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਸੁਚੱਜੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦਾ ਆਰੰਭ ਸਿੱਖੀ ਸਿਧਾਂਤਾਂ ਅਨੁਸਾਰ ਬਹੁਤ ਹੀ ਸ਼ਾਨਾਂਮੱਤੀ ਢੰਗ ਨਾਲ ਹੋਇਆ। ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਜਿਹਨਾਂ ਵਿੱਚ ਹੈਡ ਗ੍ਰੰਥੀ ਭਾਈ ਦਿਲਪ੍ਰੀਤ ਸਿੰਘ ਅਤੇ ਸਾਥੀਆਂ, ਕੀਰਤਨੀ ਜੱਥਾ ਭਾਈ ਵੀਰ ਸਿੰਘ ਤਖਤ ਸ੍ਰੀ ਕੇਸਗੜ ਸਾਹਿਬ ਵੱਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਗਿਆ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਗੱਤਕਾ ਸਿੰਘਾਂ ਵੱਲੋਂ ਗਤਕਾ ਕਲਾ ਦੇ ਅਲੌਕਿਕ ਦ੍ਰਿਸ਼ ਵਿਖਾਏ ਗਏ।

ਪੜ੍ਹੋ ਇਹ ਅਹਿਮ ਖ਼ਬਰ- ਚੀਨ ਨੇ ਰਚਿਆ ਇਤਿਹਾਸ ! ਇਲੈਕਟ੍ਰਿਕ ਯਾਤਰੀ ਜਹਾਜ਼ ਨੇ ਸਫਲਤਾਪੂਰਵਕ ਭਰੀ ਉਡਾਣ
ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਵੱਖ- ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ। ਪ੍ਰਬਧੰਕ ਕਮੇਟੀ ਵੱਲੋਂ ਇਸ ਨਗਰ ਕੀਰਤਨ ਲਈ ਹਰ ਸੰਭਵ ਸਹਿਯੋਗ ਦੇਣ ਲਈ ਨਗਰ ਕੌਂਸਲ ਕਸਤੇਨੇਦਲੋ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।ਪ੍ਰਬੰਧਕਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਅਤੇ ਨਗਰ ਕੀਰਤਨ ਮੌਕੇ ਸੇਵਾਵਾਂ ਕਰਨ ਵਾਲਿਆਂ ਨੂੰ ਸਿਰੋਪਾੳ ਭੇਂਟ ਕੀਤਾ ਗਿਆ ਅਤੇ ਸੰਗਤਾਂ ਨੂੰ ਜੀ ਆਇਆ ਆਖਿਆ ਅਤੇ ਮੁੱਖ ਸੇਵਾਦਾਰ ਭਾਈ ਲਾਲਾ ਸਿੰਘ ਸੁਰਤਾਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਰ ਸਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਹਰ ਵਾਰ ਦੀ ਤਰ੍ਹਾਂ ਸਮੁੱਚੀ ਸੰਗਤ ਨੇ ਬਹੁਤ ਸਹਿਯੋਗ ਦਿੱਤਾ ਅਤੇ ਆਸ ਕਰਦੇ ਹਨ ਅੱਗੋਂ ਵੀ ਸਹਿਯੋਗ ਕਰਦੇ ਰਹਿਣਗੇ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਸੁਰਤਾਪੁਰ, ਹਰਦੇਵ ਸਿੰਘ ਗਰੇਵਾਲ, ਜਸਵੀਰ ਸਿੰਘ ਗੇਦੀ, ਦੇਵ ਸਿੰਘ ਰਹੀਮਪੁਰ, ਅਮਰੀਕ ਸਿੰਘ ਬੂਰੇ ਜੱਟਾਂ, ਜਗਜੀਤ ਸਿੰਘ ਧਾਲੀਵਾਲ, ਰਮਿੰਦਰ ਸਿੰਘ ਰੋਮੀ, ਸੰਤੋਖ ਸਿੰਘ ਲਾਬੜਾ, ਭੁਪਿੰਦਰ ਸਿੰਘ, ਦਲਜੀਤ ਸਿੰਘ ,ਰਣਜੀਤ ਸਿੰਘ, ਪਰਮਜੀਤ ਸਿੰਘ ਅਤੇ ਜਗਦੀਸ਼ ਲਾਲ ਵੱਲੋਂ ਪ੍ਰਬੰਧਕਾਂ ਵੱਜੋਂ ਵਿਸ਼ੇਸ਼ ਭੂਮਿਕਾ ਨਿਭਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
