ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਸਜਿਆ 18ਵਾਂ ਵਿਸਾਲ ਨਗਰ ਕੀਰਤਨ
Wednesday, Apr 15, 2026 - 03:19 PM (IST)
ਮੋਦਨਾ (ਦਲਵੀਰ ਸਿੰਘ ਕੈਂਥ) ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿੱਚ ਵੱਖ-ਵੱਖ ਇਲਾਕਿਆ ਤੋਂ ਸੰਗਤ ਵੱਡੀ ਗਿਣਤੀ ਵਿੱਚ ਪਹੁੰਚੀ। ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਤਲਫਰਾਂਕੋ ਇਮੀਲੀਆ ਦੁਆਰਾ ਸਮੁੱਚੀਆ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਆਪਣਾ 18ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ।



ਇਸ ਨਗਰ ਕੀਰਤਨ ਵਿੱਚ ਯੂਕੇ ਤੋਂ ਆਈਆਂ ਸੰਗਤਾਂ ਦਾ ਤੇ ਸਮੁੱਚੇ ਇਲਾਕੇ ਤੋਂ ਆਈਆਂ ਸੰਗਤਾਂ ਦਾ ਨੌਜਵਾਨ ਕਮੇਟੀ ਵੱਲੋਂ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਇਆ ਨੂੰ ਜੀ ਆਇਆ ਕਿਹਾ ਗਿਆ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਿਹਾ । ਸ਼ਹਿਰ ਦੇ ਪਿਆਸੇ ਵਿੱਚ ਨਗਰ ਕੀਰਤਨ ਪੜਾਅ ਕੀਤਾ ਗਿਆ।ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੇ ਪ੍ਰਸ਼ਾਸਨ ਅਤੇ ਮੇਅਰ ਨੂੰ ਸਨਮਾਨ ਕੀਤਾ ਗਿਆ । ਇਸ ਮੌਕੇ ਢਾਡੀ ਸੁਖਬੀਰ ਸਿੰਘ ਭੌਰ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸਿੱਖ ਇਤਿਹਾਸ ਨਾਲ ਜੋੜਿਆ । ਵਿਸ਼ੇਸ਼ ਤੌਰ 'ਤੇ ਭਾਈ ਸਤਨਾਮ ਸਿੰਘ ਯੂ ਕੇ ਵਾਲਿਆਂ ਦੀ ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈ ਸੰਗਤ ਨੂੰ ਜੀ ਆਇਆ ਕਿਹਾ, ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜਥੇਬੰਦੀਆਂ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ।ਇਸ ਖੁਸ਼ੀ ਦੇ ਮੌਕੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
