ਇਟਲੀ : ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਵਿਖੇ ਨਗਰ ਕੀਰਤਨ 1 ਅਪ੍ਰੈਲ਼ ਨੂੰ

03/10/2023 5:40:36 PM

ਮਿਲਾਨ (ਸਾਬੀ ਚੀਨੀਆ): ਖਾਲਸਾ ਪੰਥ ਦਾ ਸਾਜਨਾ ਦਿਵਸ ਜਿੱਥੇ ਪੂਰੀ ਦੁਨੀਆ ਵਿੱਚ ਸਿੱਖ ਭਾਈਚਾਰੇ ਦੁਆਰਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉੱਥੇ ਇਟਲੀ ਵਿੱਚ ਵੀ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਤਹਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਵੱਲੋਂ ਕਸਤੇਨੇਦਲੋ ਵਿਖੇ ਨਗਰ ਕੀਰਤਨ 1 ਅਪ੍ਰੈਲ਼ ਨੂੰ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਵੱਲੋਂ ਕਸਤੇਨੇਦਲੋ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸਦੀਆਂ ਤਿਆਰੀਆਂ ਜੋਰਾਂ 'ਤੇ ਹਨ। 

ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਗੁਰਦਆਰਾ ਸਾਹਿਬ ਤੋਂ ਦੁਪਹਿਰ 1 ਵਜੇ ਆਰੰਭ ਹੋਵੇਗਾ। ਨਗਰ ਕੀਰਤਨ ਕਸਤੇਨੇਦਲੋ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਸਮਾਪਤੀ ਤੇ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਰਾਗੀ ਢਾਡੀ ਅਤੇ ਕੀਰਤਨੀ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੁ ਇਤਿਹਾਸ ਨਾਲ ਜੋੜਿਆਂ ਜਾਵੇਗਾ। 

ਪੜ੍ਹੋ ਇਹ ਅਹਿਮ ਖ਼ਬਰ-ਸਿੱਖ ਆਗੂ 'ਤੇ ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਿਸ਼ ਰਚਣ ਦੇ ਦੋਸ਼

ਸੰਗਤਾਂ ਦੁਆਰਾ ਵੱਖ-ਵੱਖ ਤਰ੍ਹਾਂ ਦੇ ਲੰਗਰ ਦੇ ਸਟਾਲ ਲਗਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੁਆਰਾ ਸੰਗਤਾਂ ਨੂੰ ਵੱਧ ਚੜ੍ਹ ਕੇ ਨਗਰ ਕੀਰਤਨ ਦੀਆ ਸੇਵਾਵਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਜਾਣਕਾਰੀ ਦੇਣ ਵਾਲਿਆਂ ਵਿੱਚ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਜੀ ਬੂਰੇ ਜੱਟਾਂ, ਭਾਈ ਲਾਲ ਸਿੰਘ ਜੀ ਸੁਰਤਾਪੁਰ, ਦੇਵ ਸਿੰਘ ਰਹੀਮਪੁਰ, ਸੰਤੋਖ ਸਿੰਘ ਲਾਂਬੜਾ, ਹਰਦੇਵ ਸਿੰਘ ਗਰੇਵਾਲ਼, ਮੇਜਰ ਸਿੰਘ ਖੱਖ, ਜਗਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ,  ਰਣਜੀਤ ਸਿੰਘ,ਪਰਮਜੀਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਜਗਦੀਸ਼ ਕੁਮਾਰ, ਰਮਿੰਦਰ ਸਿੰਘ ਰੋਮੀ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News