ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

Thursday, Apr 13, 2023 - 11:52 PM (IST)

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਇੰਟਰਨੈਸ਼ਨਲ ਡੈਸਕ : ਸ੍ਰੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੌਰਾਨ ਦੇਸ਼-ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਨਗਰ ਕੀਰਤਨ ’ਚ ਪਹੁੰਚੀਆਂ ਸੰਗਤਾਂ ਨੂੰ ਨਿਹਾਲ ਕੀਤਾ।

PunjabKesari

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਤੋਂ 2,475 ਮੈਂਬਰੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਓਕਾਫ਼ ਤੇ ਪਾਕਿਸਤਾਨ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ। ਭਾਰਤ ਤੋਂ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਉਚੇਚੇ ਪ੍ਰਬੰਧ ਕੀਤੇ ਗਏ ਹਨ।

PunjabKesari

PunjabKesari


author

Manoj

Content Editor

Related News