ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾਂ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 19 ਨੂੰ

Wednesday, Oct 15, 2025 - 07:43 AM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾਂ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 19 ਨੂੰ

ਕਰਮੋਨਾ (ਦਲਵੀਰ ਸਿੰਘ ਕੈਂਥ) : ਇਟਲੀ ਦੇ ਲੰਬਾਰਦੀਆ ਸੂਬੇ ਦੀਆਂ ਸਿੱਖ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੀ ਸੇਵਾ ਨਿਭਾਅ ਰਿਹਾ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਬ੍ਰਾਂਚ ਦਮਦਮੀ ਟਕਸਾਲ ਕਾਜਲਮੋਰਾਨੋ (ਕਰਮੋਨਾ) ਵਿਖੇ 19 ਅਕਤੂਬਰ 2025 ਦਿਨ ਐਤਵਾਰ ਨੂੰ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : WHO ਵੱਲੋਂ ਭਾਰਤ ‘ਚ ਬਣੇ 3 ਕਫ਼ ਸਿਰਪ ‘ਤੇ ਗਲੋਬਲ ਚਿਤਾਵਨੀ, ਬੱਚਿਆਂ ਲਈ ਜਾਨਲੇਵਾ

ਪ੍ਰੈੱਸ ਨੂੰ ਇਹ ਜਾਣਕਾਰੀ ਜਥੇਦਾਰ ਭਾਈ ਪ੍ਰਗਟ ਸਿੰਘ ਖਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਬ੍ਰਾਂਚ ਦਮਦਮੀ ਟਕਸਾਲ ਕਾਜਲਮੋਰਾਨੋ (ਕਰਮੋਨਾ) ਦੀ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਕਿਹਾ ਕਿ ਸ਼ਤਾਬਦੀ ਦਿਵਸ ਮੌਕੇ 17 ਅਤੇ 18 ਅਕਤੂਬਰ ਨੂੰ ਸ਼ਾਮ 5 ਤੋਂ 8 ਵਜੇ ਤੱਕ ਵੀ ਦੀਵਾਨ ਸਜਾਏ ਜਾਣਗੇ ਜਿਹਨਾਂ ਤੋਂ ਪੰਥ ਦੇ ਪ੍ਰਸਿੱਧ ਰਾਗੀ, ਢਾਡੀ,ਕੀਰਤਨੀਏ ਤੇ ਕਥਾਵਾਚਕ ਸੰਗਤਾਂ ਨੂੰ ਮਹਾਨ ਸਿੱਖ ਇਤਿਹਾਸ ਦਾ ਲਾਸਾਨੀ ਕੁਰਬਾਣੀਆਂ ਨਾਲ ਭਰਿਆ ਇਤਿਹਾਸ ਸਰਵਣ ਕਰਵਾਉਣੇ। ਲੰਗਰ ਦੀ ਸੇਵਾ ਪ੍ਰਬੰਧਕ ਸੇਵਾਦਾਰਾਂ, ਇੰਟਰਨੈਸ਼ਨਲ ਪੰਥਕ ਦਲ ਦੇ ਸਿੰਘਾਂ ਅਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਵੱਲੋਂ ਨਿਭਾਈ ਜਾਵੇਗੀ। 19 ਅਕਥੂਬਰ ਸਵੇਰੇ 6,30 ਵਜੇ ਚੋਪਹਿਰੇ ਸਾਹਿਬ ਦੇ ਪਾਠਾਂ ਦੀ ਆਰੰਭਾ ਹੋਵੇਗੀ ਸਮੇਤ ਸੁਖਮਨੀ ਸਾਹਿਬ ਦੇ 10 ਵਜੇ ਭੋਗ ਪੈਣੇ ਉਪੰਰਤ 12 ਵਜੇ ਤੱਕ ਦੀਵਾਨ ਸਜਣਗੇ ਜਿਹਨਾਂ ਵਿੱਚ ਪ੍ਰਸਿੱਧ ਕੀਰਤਨੀ ਜੱਥਾ ਰਾਗੀ ਭਾਈ ਗੁਰਸ਼ਰਨ ਸਿੰਘ ਯੂਕੇ ਵਾਲੇ, ਕਵੀਸ਼ਰ ਜੱਥਾ ਗਿਆਨੀ ਅੰਗਰੇਜ਼ ਸਿੰਘ ਜਾਂਗਲਾ ਗੁਰਦਾਸਪੁਰ ਵਾਲੇ, ਕਥਾਵਾਚਕ ਗਿਆਨੀ ਹਰਭਾਗ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ ਤੇ ਹੋਰ ਜੱਥੇ ਹਾਜ਼ਰੀ ਭਰਨਗੇ। ਇਹ ਵਿਸ਼ਾਲ ਨਗਰ ਕੀਰਤਨ ਜਿਹੜਾ ਕਿ ਕਾਜਲਮੋਰਾਨੋ ਤੋਂ ਦੁਪਹਿਰ 12 ਸ਼ੁਰੂ ਹੋਵੇਗਾ ਤੇ ਸ਼ਾਮ 5 ਵਜੇ ਸਮਾਪਤ ਹੋਵੇਗਾ ਜਿਸ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਵੀ ਸਿੱਖ ਮਾਰਸ਼ਲ ਆਰਟ ਗੱਤਕਾ ਕਲਾ ਦੇ ਹੈਰਤਅੰਗੇਜ਼ ਕਾਰਨਾਮੇ ਦਿਖਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News