ਇਟਲੀ ਦੇ ਬਰੇਸੀਆ ਵਿਖੇ 7 ਅਪ੍ਰੈਲ ਨੂੰ ਸਜਾਇਆ ਜਾਵੇਗਾ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

Thursday, Mar 28, 2024 - 05:50 PM (IST)

ਇਟਲੀ ਦੇ ਬਰੇਸੀਆ ਵਿਖੇ 7 ਅਪ੍ਰੈਲ ਨੂੰ ਸਜਾਇਆ ਜਾਵੇਗਾ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਰੋਮ (ਕੈਂਥ)- ਖਾਲਸਾ ਪੰਥ ਦਾ ਸਾਜਨਾ ਦਿਵਸ ਦੁਨੀਆ ਭਰ ਵਿਚ ਵਸਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਇਟਲੀ ਵਿੱਚ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਸਿੱਖ ਸੰਗਤ ਦਾ ਉਤਸ਼ਾਹ ਕਾਬਿਲ-ਏ-ਤਾਰੀਫ ਹੈ। ਇਟਲੀ ਵਿੱਚ ਸਜ ਰਹੇ ਨਗਰ ਕੀਰਤਨ ਵੱਖਰਾ ਨਜ਼ਾਰਾ ਪੇਸ਼ ਕਰ ਰਹੇ ਹਨ ਤੇ ਇਸ ਭਾਗਾਂ ਵਾਲੇ ਕਾਰਜ ਵਿੱਚ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸੀਆ) ਵਿਖੇ 7 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਚੀਨੀ ਨਾਗਰਿਕਾਂ 'ਤੇ ਹਮਲੇ ਤੋਂ ਬਾਅਦ ਇਕ ਹੋਰ ਚੀਨੀ ਕੰਪਨੀ ਨੇ ਪਾਕਿਸਤਾਨ 'ਚ ਕੰਮਕਾਜ ਕੀਤਾ ਬੰਦ

ਇਸ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਰਾਵਲ ਸਿੰਘ ਬੁਲੇਵਾਲ ਅਤੇ ਪ੍ਰਸਿੱਧ ਕੀਰਤਨੀਏ ਭਾਈ ਹਰਜੀਤ ਸਿੰਘ ਖਾਲਸਾ ਵੱਲੋਂ ਖਾਲਸਾ ਪੰਥ ਦਾ ਕੁਰਬਾਨੀਆਂ  ਨਾਲ ਭਰਿਆ ਗੌਰਵਮਈ ਇਤਿਹਾਸ ਨੂੰ ਸੰਗਤ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਗਤਕੇ ਦੇ ਜ਼ੌਹਰ ਦਿਖਾਏ ਜਾਣਗੇ। ਸਿੱਖ ਪੰਥ ਦੇ ਇਸ ਮਹਾ ਕੁੰਭ ਵਿੱਚ ਸਿੱਖ ਸੰਗਤ ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪੁਰਜੋਰ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਮਾਮਲਾ; ਭਾਰਤ ਦੇ ਇਤਰਾਜ਼ ਦੇ ਬਾਵਜੂਦ ਅਮਰੀਕਾ ਨੇ ਫਿਰ ਕਿਹਾ: ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News