ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰੇਮੋਨਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Wednesday, Apr 16, 2025 - 03:51 PM (IST)

ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰੇਮੋਨਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰੇਮੋਨਾ (ਕੈਂਥ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਸੰਨਜਵਾਨੀ ਇਨ ਕਰੋਚੇ ਵੱਲੋਂ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਦੁਪਹਿਰ ਲਗਭਗ 1 ਵਜੇ ਪਿਆਸਾ ਦਾਂਤੇ ਅਲੀਗੀਏਰੀ, ਸੰਨਜਵਾਨੀ ਇਨ ਕਰੋਚੇ ਤੋਂ ਹੋਈ। ਨਗਰ ਦੀ ਪਰਿਕਰਮਾ ਕਰਦੇ ਹੋਏ ਅਤੇ ਸੰਗਤਾਂ ਦੇ ਵਿਸ਼ਾਲ ਇਕੱਠ ਵੱਲੋਂ ਗੁਰੂ ਜਸ ਕਰਦੇ ਹੋਏ ਨਗਰ ਕੀਰਤਨ ਦੀ ਸੰਪੂਰਨਤਾ ਦੂਸਰੇ ਪਿੰਡ ਸੋਲਾਰੋਲੋ ਦੇ ਪਿਆਸਾ ਦੈਲ ਕੋਮੂਨੇ ਵਿਖੇ ਹੋਈ। 

PunjabKesari

ਇਸ ਮੌਕੇ ਪੰਥ ਦੇ ਪ੍ਰਸਿੱਧ ਭਾਈ ਗੁਰਭੇਜ ਸਿੰਘ ਅਨੰਦਪੁਰੀ ਦੇ ਢਾਡੀ ਜੱਥੇ ਵੱਲੋਂ ਖ਼ਾਲਸੇ ਦੇ ਸਿਰਜਣਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਦੀਆਂ ਸੰਗਤਾਂ 'ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਸਾਲ ਇਟਲੀ ਵਿੱਚ ਨਗਰ ਕੀਰਤਨਾਂ ਵਿੱਚ ਲੰਗਰ ਦੀ ਪੁਰਾਤਨ ਗੁਰਮਰਿਆਦਾ ਨੂੰ ਬਹਾਲ ਕਰਨ ਲਈ ਜੋ ਲਹਿਰ ਚੱਲ ਰਹੀ ਹੈ। ਉਸੇ ਤਹਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕਲਤੂਰਾ ਸਿੱਖ ਸੰਸਥਾ ਦੀ ਸਹਾਇਤਾ ਨਾਲ ਇਸ ਨਗਰ ਕੀਰਤਨ ਦੌਰਾਨ ਹਰ ਤਰ੍ਹਾਂ ਦੇ ਲੰਗਰ ਪੰਗਤ ਵਿੱਚ ਛਕਾਏ ਗਏ। 

ਪੜ੍ਹੋ ਇਹ ਅਹਿਮ ਖ਼ਬਰ-62 ਸਾਲ ਪੁਰਾਣੀ ਪਾਸਬੁੱਕ ਨੇ ਬਦਲੀ ਸ਼ਖ਼ਸ ਦੀ ਕਿਸਮਤ, ਬਣਿਆ ਕਰੋੜਪਤੀ

ਸੰਗਤ ਨੇ ਇਸ ਕਾਬਲ-ਏ-ਤਾਰੀਫ ਕੰਮ ਵਿੱਚ ਭਰਪੂਰ ਯੋਗਦਾਨ ਪਾਉਂਦੇ ਹੋਏ ਲੰਗਰ ਪੰਗਤ ਵਿੱਚ ਬੈਠ ਕੇ ਹੀ ਛਕੇ। ਇਸ ਮੌਕੇ ਸੰਗਤਾਂ ਬਹੁਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਪਹੁੰਚੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਹੀ ਆਈਆਂ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਸਭ ਦਾ ਧੰਨਵਾਦ ਕੀਤਾ ਗਿਆ। ਪਤਵੰਤੇ ਸੱਜਣਾਂ ਅਤੇ ਵੱਖ-ਵੱਖ ਸੇਵਾਵਾਂ ਲਈ ਸੇਵਾਦਾਰਾਂ ਦਾ ਸਨਮਾਨ ਚਿੰਨ੍ਹ ਦੇ ਕੇ ਅਤੇ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
 


author

Vandana

Content Editor

Related News