ਇਟਲੀ ਦੇ ਸ਼ਹਿਰ ਕਿਆਂਪੋਂ ਵਿਖੇ ਵਿਸ਼ਾਲ ਨਗਰ ਕੀਰਤਨ ਆਯੋਜਿਤ
Sunday, Sep 22, 2024 - 02:17 PM (IST)
ਮਿਲਾਨ/ਇਟਲੀ (ਸਾਬੀ ਚੀਨੀਆ ) ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋਂ ਦੁਆਰਾ ਸਮੂਹ ਸੰਗਤ ਦੇ ਸਹਿਯੋਗ ਨਾਲ਼ ਜੁਗੋ ਜੁਗ ਅਟੱਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਕਿਆਂਪੋਂ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੌਰਾਨ ਇਟਲੀ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।ਇਸ ਵਿਸ਼ਾਲ ਨਗਰ ਕੀਰਤਨ ਦਾ ਆਰੰਭ ਕਿਆਂਪੋਂ ਸ਼ਹਿਰ ਦੀ ਮੁੱਖ ਪਾਰਕ ਪਿਆਸਾ ਮਿਲਾਨੋ ਤੋਂ ਹੋਇਆ ਅਤੇ ਸਮਾਪਤੀ ਕਿਆਂਪੋ ਗੁਰਦੁਆਰਾ ਸਾਹਿਬ ਵਿਖੇ ਹੋਈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ ਖੁਸ਼ਖ਼ਬਰੀ, ਗ੍ਰੀਨ ਕਾਰਡ ਸਬੰਧੀ ਅਮਰੀਕਾ ਨੇ ਕੀਤਾ ਅਹਿਮ ਐਲਾਨ
ਨਗਰ ਕੀਰਤਨ ਦੌਰਾਨ ਮਿਸ਼ਲ ਸ਼ਹੀਦਾਂ ਗਤਕਾ ਅਕੈਡਮੀ ਮਾਨਤੋਵਾ ਦੇ ਨੌਜਵਾਨਾਂ ਦੁਆਰਾ ਗਤਕੇ ਦੇ ਕਰਤੱਬ ਦਿਖਾਏ ਗਏ। ਗੁਰਬਾਣੀ ਸ਼ਬਦਾਂ ਦਾ ਰਸ ਭਿੰਨੜਾ ਇਲਾਹੀ ਕੀਰਤਨ ਹੋਇਆ।ਸਮਾਪਤੀ ਤੇ ਪ੍ਰਬੰਧਕਾਂ ਦੁਆਰਾ ਪ੍ਰਮੁੱਖ ਸ਼ਖਸੀਅਤਾਂ ਅਤੇ ਇਟਾਲੀਅਨ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਤੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ। ਜਿੰਨਾਂ ਦੂਰ ਦਰਾਡੇ ਤੋਂ ਪਹੁੰਚ ਕਰਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।