ਹੋਲੇ ਮਹੱਲੇ ਨੂੰ ਸਮਰਪਿਤ ਇਟਲੀ ਦੇ ਲੇਨੋ ਵਿਖੇ ਸਜਾਇਆ ਗਿਆ ਨਗਰ ਕੀਰਤਨ
Tuesday, Mar 19, 2024 - 03:36 PM (IST)
ਮਿਲਾਨ (ਸਾਬੀ ਚੀਨੀਆ): ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਦੀ ਪ੍ਰਬੰਧਕ ਕਮੇਟੀ ਵੱਲੋ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਵੱਲੋਂ ਹੋਲੇ-ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਤੋਂ ਪੁੱਜੀਆਂ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਿਹਰ 1 ਵਜੇ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ। ਰਾਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਵਰਤਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-PM ਜਸਟਿਨ ਟਰੂਡੋ ਨਾਲ ਰਿਸ਼ਤਾ ਟੁੱਟਣ ਦੇ ਭੇਤ ਖੋਲ੍ਹੇਗੀ ਸੋਫੀ ਗ੍ਰੇਗੋਇਰੇ
ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਢਾਡੀ, ਜਥਿਆਂ ਨੇ ਹੋਲੇ ਮਹੱਲੇ ਦੇ ਇਤਿਹਾਸ ਨੂੰ ਸੰਗਤ ਦੇ ਸਨਮੁੱਖ ਰੱਖਿਆ ਤੇ ਵੱਧ ਤੋਂ ਵੱਧ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਸਾਰਾ ਦਿਨ ਸੰਗਤਾਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਸੇਵਾ ਕੀਤੀ ਤੇ ਗੁਰਬਾਣੀ ਨੂੰ ਸੁਣਿਆ। ਨਿਹੰਗ ਸਿੰਘ ਫੋਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਨਾਲ ਇਟਾਲੀਅਨ ਲੋਕਾਂ ਦੇ ਮਨਾਂ ‘ਤੇ ਸਿੱਖਾਂ ਸਿਧਾਤਾਂ ਦਾ ਗਹਿਰਾ ਪ੍ਰਭਾਵ ਪਿਆ। ਨਗਰ ਕੀਰਤਨ ਵਿੱਚ ਇਟਾਲੀਅਨ ਪ੍ਰਸ਼ਾਸਨ ਦੇ ਮੁੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸ਼ਾਮ ਨੂੰ ਨਗਰ ਕੀਰਤਨ ਲੇਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪੰਹੁਚਿਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਦੀ ਪ੍ਰਬੰਧਕ ਕਮੇਟੀ ਨੇ ਸਮੁੱਚੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਸੇਵਾਵਾਂ ਕਰਨ ਵਾਲਿਆਂ ਦਾ ਸਿਰੋਪਾੳ ਨਾਲ ਸਨਮਾਨ ਕੀਤਾ। ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।