ਇਟਲੀ ਦੇ ਸ਼ਹਿਰ ਨੌਵੇਂਲਾਰਾ ''ਚ ਸਜਾਇਆ ਗਿਆ ਮਹਾਨ ਨਗਰ ਕੀਰਤਨ (ਤਸਵੀਰਾਂ)
Sunday, Apr 13, 2025 - 03:53 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਸ਼ਹਿਰ ਨੌਵੇਂਲਾਰਾਂ ਵਿੱਚ ਪੈਂਦੇ ਪੁਰਾਤਨ ਗੁਰਦੁਆਰਾ ਸਿੰਘ ਸਭਾ ਨੌਵੇਂਲਾਰਾ (ਰਿਜੋਮੀਲੀਆ) ਦੀ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸਾਖੀ ਦੀ ਦਿਹਾੜੇ ਤੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਨਤਮਸਤਕ ਹੋਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਖਾਲਸਾ ਪੰਥ ਸਾਜਨਾ ਦਿਵਸ ਮੌਕੇ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)
ਇਸ ਮੌਕੇ ਸੇਵਾਦਾਰਾਂ ਵੱਲੋ ਆਈਆਂ ਸਿੱਖ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਪੰਜ ਪਿਆਰਿਆਂ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਨੇ ਨੌਵੇਲਾਰਾ ਸ਼ਹਿਰ ਦੀ ਪ੍ਰਕਿਰਿਮਾ ਕੀਤੀ। ਸੰਗਤਾਂ ਵੱਲੋ ਜਗ੍ਹਾ-ਜਗ੍ਹਾ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਯੂਨੀਅਨ ਸਿੱਖ ਇਟਲੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਥਾਨਿਕ ਨਗਰ ਕੀਰਤਨ ਦੇ ਅਧਿਕਾਰੀਆਂ ਤੋਂ ਇਲਾਵਾ ਕਈ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ, ਜਿੰਨਾਂ ਵੱਲੋਂ ਇਸ ਮੌਕੇ ਪਹੁੰਚ ਕਰਕੇ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਅਤੇ ਖਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਹਾਜ਼ਰੀਆਂ ਭਰੀਆਂ ਗਈਆਂ। ਆਏ ਹੋਏਂ ਜਥਿਆਂ ਦੌਰੇ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰੂ ਸਾਹਿਬ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਜੌਹਰ ਵਿਖਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।