ਇਟਲੀ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

Wednesday, Apr 30, 2025 - 03:33 PM (IST)

ਇਟਲੀ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਮਿਲਾਨ/ਇਟਲੀ (ਸਾਬੀ ਚੀਨੀਆਂ)-  ਦੱਖਣੀ ਇਟਲੀ ਦੇ ਸ਼ਹਿਰ ਬੱਤੀਪਾਲੀਆ ਦੇ ਗੁਰਦੁਆਰਾ ਸੰਗਤ ਸਭਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਉਣਾ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਹੋਈ। ਉਪਰੰਤ ਬੱਤੀਪਾਲੀਆ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।

PunjabKesari

PunjabKesari

ਇਸ ਦੌਰਾਨ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾ ਕਲਾ ਦੇ ਜੋਹਰ ਵਿਖਾਏ। ਜਦਕਿ ਆਏ ਹੋਏ ਰਾਗੀ ਢਾਡੀ ਤੇ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਗੁਰਮੀਤ ਸਿੰਘ ਇੰਗਲੈਂਡ ਵਾਲਿਆਂ ਦੇ ਜਥਿਆਂ ਵੱਲੋਂ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਸ਼ਹਿਰ ਦੇ ਮੇਅਰ ਨੇ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਹਰ ਸਾਲ ਸੰਗਤਾਂ ਦੀ ਗਿਣਤੀ ਵੱਧ ਰਹੀ ਹੈ ਜੋ ਇਕ ਚੰਗੀ ਮਿਸਾਲ ਹੈ। ਨੌਜਵਾਨਾਂ ਵੱਲੋਂ ਲਗਾਏ ਸਟਾਲ 'ਤੇ ਬਹੁਤ ਸਾਰੇ ਗੋਰਿਆਂ ਨੇ ਵੀ ਦਸਤਾਰਾਂ ਸਜਾਈਆਂ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਚੋਣਾਂ 'ਚ ਸੁਖਮਨ ਗਿੱਲ ਦੀ ਸ਼ਾਨਦਾਰ ਜਿੱਤ, ਭਾਈਚਾਰੇ 'ਚ ਭਾਰੀ ਉਤਸ਼ਾਹ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਭਰੋਵਾਲ ਗਰਦੇਵ ਸਿੰਘ, ਗੁਰਦਿਆਲ ਸਿੰਘ, ਧੰਨਰਾਜ ਸਿੰਘ, ਉਂਕਾਰ ਸਿੰਘ, ਮਸਤਾਨ ਸਿੰਘ ਤੇ ਸੁਖਜਿੰਦਰ ਸਿੰਘ ਦੁਆਰਾ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਸਟਾਲਾਂ ਦੇ ਰੂਪ ਵਿੱਚ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News