ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

Monday, Jun 16, 2025 - 06:34 PM (IST)

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

ਮਿਲਾਨ/ਇਟਲੀ (ਸਾਬੀ ਚੀਨੀਆਂ)- ਪੰਚਮ ਪਾਤਸ਼ਾਹੀ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਬੋਧੀਆ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਨਗਰ ਕੀਰਤਨ ਸਜਾਇਆ ਗਿਆ। ਦੱਸਣਯੋਗ ਹੈ ਕਿ ਸਥਾਨਿਕ ਸੰਗਤਾਂ ਹਰ ਸਾਲ ਗਰਮੀ ਦੇ ਦਿਨਾਂ ਵਿੱਚ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਸੰਗਤਾਂ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਦੀਆਂ ਹਨ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੀਆਂ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਈਰਾਨ ਨੇ ਮੰਨੀ ਭਾਰਤ ਦੀ ਮੰਗ, ਨਾਗਰਿਕਾਂ ਨੂੰ ਕੱਢਣ ਲਈ ਖੋਲ੍ਹੇ ਬਾਰਡਰ

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਅਤੇ ਸ਼ਹਿਰ ਦੀਆਂ ਵੱਖ ਵੱਖ ਗਲੀਆਂ 'ਚੋਂ ਪ੍ਰਕਿਰਮਾ ਕਰਦਿਆਂ ਮੇਨ ਚੌਕ ਵਿੱਚ ਖੁੱਲੇ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਭਾਈ ਸੁਖਵਿੰਦਰ ਸਿੰਘ ਮੋਮੀ, ਅਵਤਾਰ ਸਿੰਘ ਦੂਲੋਵਾਲ, ਸੁਖਪ੍ਰੀਤ ਸਿੰਘ ਰਾਮੇ ਅਤੇ ਯੂਰਪ ਦੇ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜਥੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼ਹਿਰ ਦੇ ਮੇਅਰ ਸਮੇਤ ਪੁੱਜੀ ਸਮੁੱਚੀ ਲੀਡਰਸ਼ਿਪ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੀ ਲੀਡਰਸ਼ਿਪ ਤੋਂ ਇਲਾਵਾ ਵੱਖ-ਵੱਖ ਗੁਰਦੁਆਰਿਆਂ ਤੋਂ ਪਹੁੰਚੀਆਂ ਕਮੇਟੀਆਂ ਦੇ ਸੇਵਾਦਾਰ ਵੀ ਮੌਜੂਦ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ


author

Vandana

Content Editor

Related News