ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਨਗਰ ਕੀਰਤਨ 28 ਮਾਰਚ ਨੂੰ

Tuesday, Mar 24, 2026 - 05:30 PM (IST)

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਨਗਰ ਕੀਰਤਨ 28 ਮਾਰਚ ਨੂੰ

ਮਿਲਾਨ (ਸਾਬੀ ਚੀਨੀਆ ) ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੁ ਗੋਬਿੰਦ ਸਾਹਿਬ ਜੀ ਦੁਆਰਾ ਸਿਰਜੇ ਖਾਲਸਾ ਪੰਥ ਦੀਆ ਬਾਤਾਂ ਪੂਰੀ ਦੁਨੀਆ ਵਿੱਚ ਪੈਂਦੀਆ ਹਨ। ਇਸ ਮਹਾਨ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਮ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਅਮ੍ਰਿੰਤ ਸੰਚਾਰ ਇਟਲੀ ਦੀ ਧਰਤੀ ਤੇ ਵੱਸਦੀ ਸਿੱਖ ਸੰਗਤ ਦੁਆਰਾ ਬੜੇ ਜੋਸ਼ੋ ਖਰੋਸ਼ ਨਾਲ ਕਰਵਾਏ ਜਾ ਰਹੇ ਹਨ। ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਹਰ ਸਾਲ ਇਟਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸ ਸਾਲ ਦਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦਾ ਪਹਿਲਾ ਨਗਰ ਕੀਰਤਨ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਦੁਆਰਾ ਬਰੇਸ਼ੀਆ ਵਿਖੇ 28 ਮਾਰਚ ਨੂੰ ਸਜਾਇਆ ਜਾ ਰਿਹਾ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਦੱਸਿਆ ਕਿ ਹਰ ਸਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਬਰੇਸ਼ੀਆ ਵਿੱਚ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਾਲ ਵੀ ਇਹ ਨਗਰ ਕੀਰਤਨ 28 ਮਾਰਚ ਦਿਨ ਸ਼ਨੀਵਾਰ ਨੂੰ ਹੋਵੇਗਾ। ਜਿਸਦੀ ਆਰੰਭਤਾ ਦੁਪਿਹਰ 12 ਵਜੇ ਵੀਆ ਕੋਰਸੀਕਾ ਤੋਂ ਹੋਵੇਗੀ। ਨਗਰ ਕੀਰਤਨ ਬਰੇਸ਼ੀਆ ਦੇ ਵੀਆ ਜਾਰਾ, ਡਲਮਾਜੀਆ, ਏ.ਸੀ ਹੋਟਲ,  ਗੁਰਦੁਆਰਾ ਸਾਹਿਬ ਦੇ ਅੱਗਿਉਂ  ਹੁੰਦਾ ਹੋਇਆ ਈਵੇਕੋ ਦੀ ਪਾਰਕਿੰਗ ਵਿੱਚ ਸਮਾਪਤ ਹੋਵੇਗਾ।ਵੱਖ-ਵੱਖ ਰਾਗੀ,ਢਾਡੀ ਨਗਰ ਕੀਰਤਨ ਮੌਕੇ ਹਾਜ਼ਰੀ ਭਰਨਗੇ। ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਸੰਗਤਾਂ ਲਈ ਵਿਸ਼ੇਸ਼ ਲੰਗਰਾਂ ਦੇ ਸਟਾਲ ਲਗਾਏ ਜਾਣਗੇ। ਉਹਨਾਂ ਯੂਰਪ ਦੀਆ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਹਾਜਰੀ ਭਰਨ ਲਈ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News